ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਸਾਂਝੀ ਕਮੇਟੀ ਦਾ ਮਾਮਲਾ
ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਨੂੰ ਕਮੇਟੀ ਵਿੱਚੋਂ ਬਾਹਰ ਕੱਢਣ ਦੀ ਕੀਤੀ ਮੰਗ
ਐਸਜੀਪੀਸੀ ਪ੍ਰਧਾਨ ਨੂੰ ਲਿਖੀ ਚਿੱਠੀ
ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)-ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋੋਮਣੀ ਅਕਾਲੀ ਦਲ ਪ੍ਰਧਾਨ ਨੂੰ ਬੰਦੀ ਸਿੰਘ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਵਿੱਚੋਂ ਬਾਹਰ ਕੱਢਣ ਦੀ ਮੰਗੀ ਕੀਤੀ ਹੈ।ਇਸ ਸੰਬੰਧ ਵਿੱਚ ਦਾਦੂਵਾਲ ਨੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਚਿੱਠੀ ਲਿਖੀ ਹੈ। ਦਾਦੂਵਾਲ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਬੇਅਦਬੀ ਅਤੇ ਡੇਰਾ ਮੁਖੀ ਨੂੰ ਮੁਆਫੀ ਦਵਾਉਣ ਦੇ ਦੋਸ਼ਾਂ ਵਿੱਚ ਘਿਰੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੁੱਝ ਨਹੀਂ ਕੀਤਾ ਗਿਆ । ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ 11 ਮੈਂਬਰੀ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਹੈ।