ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਮਿਲੀ ਵੱਡੀ ਕਾਮਯਾਬੀ
ਬਲਟਾਣਾ ਐਨਕਾਊਂਟਰ ਮਾਮਲੇ ਵਿੱਚ ਲੋੜੀਂਦਾ ਖ਼ਤਰਨਾਕ ਗੈਂਗਸਟਰ ਗ੍ਰਿਫਤਾਰ
ਚੰਡੀਗੜ੍ਹ 3 ਦਸੰਬਰ(ਵਿਸ਼ਵ ਵਾਰਾਤ)- ਪੰਜਾਬ ਪੁਲਿਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫ਼ਲਤਾ ਮਿਲੀ ਹੈ। AGTF ਪੰਜਾਬ ਨੇ ਮੁਹਾਲੀ ਪੁਲਿਸ ਦੇ ਨਾਲ ਤਾਲਮੇਲ ਕਰਦਿਆਂ ਬਲਟਾਣਾ ਐਨਕਾਊਂਟਰ ਕੇਸ ਅਤੇ ਕਈ ਹੋਰ ਅਪਰਾਧਿਕ ਮਾਮਲਿਆਂ ਲਈ ਲੋੜੀਂਦੇ ਗੈਂਗਸਟਰ ਅੰਕਿਤ ਰਾਣਾ ਨੂੰ ਗ੍ਰਿਫਤਾਰ ਕੀਤਾ ਹੈ। ਅੰਕਿਤ ਪੰਜਾਬ ਅਤੇ ਹਰਿਆਣਾ ਵਿੱਚ ਫਿਰੌਤੀ ਰੈਕੇਟ ਦੇ ਮੁੱਖ ਸਰਗਨਿਆਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਜੁਲਾਈ ਮਹੀਨੇ ਵਿੱਚ 17 ਤਰੀਕ ਦੀ ਰਾਤ ਨੂੰ ਬਲਟਾਣਾ ਦੀ ਫਰਨੀਚਰ ਮਾਰਕੀਟ ਦੇ ਨੇੜੇ ਹੋਟਲ ਮਾਲਕ ਤੋਂ ਰੰਗਦਾਰੀ ਮੰਗਣ ਆਏ ਗੈਂਗਸਟਰਾਂ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਸੀ। ਇਹ ਸਾਰੇ ਗੈਂਗਸਟਰ ਭੂਪੀ ਰਾਣਾ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਸਨ। ਇਹਨਾਂ ਵਿੱਚੋਂ ਇੱਕ ਗੈਂਗਸਟਰ ਪੁਲਿਸ ਦੀਆਂ ਗੋਲੀਆਂ ਨਾਲ ਜਖ਼ਮੀ ਵੀ ਹੋਇਆ ਸੀ।
https://twitter.com/DGPPunjabPolice/status/1598981373108187136?s=20&t=_w18PzhBL8dgiigQCpsuuQ






















