ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਬਣੇ ਮੋਹਾਲੀ ਦੇ ਨਵੇਂ ਮੇਅਰ
ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਸੀਟ ਤੇ ਕਿਸਨੇ ਮਾਰੀ ਬਾਜ਼ੀ? ਪੜ੍ਹੋ
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਹੋਈ ਸਰਬਸੰਮਤੀ ਨਾਲ ਚੋਣ
ਮੁਹਾਲੀ, 12 ਅਪ੍ਰੈਲ- ਅੱਜ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਮੋਹਾਲੀ ਦੇ ਨਵੇਂ ਮੇਅਰ ਵੱਜੋਂ ਚੋਣ ਹੋਈ ਹੈ। ਇਸ ਦੇ ਨਾਲ ਹੀ ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਦੀ ਡਿਪਟੀ ਮੇਅਰ ਵੱਜੋਂ ਚੋਣ ਹੋਈ ਹੈ।