ਪੰਜਾਬ ਵਿੱਚ ਵੀ ਹੋਈ ਕੋਵਿਡ ਵੈਕਸੀਨ ਦੀ ਭਾਰੀ ਕਮੀ
ਬਲਬੀਰ ਸਿੰਘ ਸਿੱਧੂ ਨੇ ਕਿਹਾ – ਕੇਂਦਰ ਸਰਕਾਰ ਜ਼ਰੂਰਤ ਅਨੁਸਾਰ ਨਹੀਂ ਦੇ ਰਹੀ ਵੈਕਸੀਨ

ਚੰਡੀਗੜ੍ਹ, 22 ਅਪ੍ਰੈਲ(ਵਿਸ਼ਵ ਵਾਰਤਾ) ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ਚ ਕੋਰੋਨਾ ਦੇ ਮਾਮਲਿਆਂ ਵਿੱਚ ਸਭ ਤੋਂ ਵੱਡਾ ਉਛਾਲ ਆਇਆ ਹੈ। ਇਸ ਦੌਰਾਨ ਪੰਜਾਬ ਵਿੱਚ ਵੀ ਕੋਰੋਨਾ ਦੀ ਗਤੀ ਤੇਜ਼ ਹੋ ਗਈ ਹੈ। ਪਰ ਇਸ ਸਮੇਂ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ। ਕੋਰੋਨਾ ਮਹਾਂਮਾਰੀ ਵਿਰੁੱਧ ਲੜ ਰਹੇ ਪੰਜਾਬ ਦੇ ਕੋਲ ਹੁਣ ਮੈਡੀਕਲ ਆਕਸੀਜਨ ਦੀ ਘਾਟ ਤੋਂ ਇਲਾਵਾ, ਕੋਰੋਨਾ ਟੀਕੇ ਦਾ ਭੰਡਾਰ ਵੀ ਬੁੱਧਵਾਰ ਨੂੰ ਖਤਮ ਹੋ ਗਿਆ ਹੈ।
ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਤੇ ਕੋਵਿਡ ਵੈਕਸੀਨ ਬਾਰੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਨੂੰ ਵੈਕਸੀਨ ਭੇਜਣ ਦਾ ਸ਼ਡਿਊਲ ਬਣਾਇਆ ਜਾ ਸਕਦਾ ਹੈ ਤਾਂ ਪੰਜਾਬ ਲਈ ਇੱਕ ਵੱਖਰਾ ਸ਼ਡਿਊਲ ਕਿਉਂ ਨਹੀਂ ਤਿਆਰ ਕੀਤਾ ਜਾ ਸਕਦਾ, ਜਿੱਥੇ ਕਿ ਇਸ ਸਮੇਂ ਕੋਰੋਨਾ ਦੀ ਸਭ ਤੋਂ ਵੱਧ ਮਾਰ ਪਈ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਓਨੀ ਵੈਕਸੀਨ ਨਹੀਂ ਦਿੱਤੀ ਜਾ ਰਹੀ ਜਿੰਨੀ ਦੀ ਜ਼ਰੂਰਤ ਹੈ।






















