ਚੰਡੀਗੜ•, 17 ਮਾਰਚ: ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜਾਂ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ। ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਸਿਹਤ ਅਫਸਰ (ਸੀਐਚਓ) ਦੇ ਨਾਲ ਨਾਲ ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਦੀ ਟੀਮ ਦੁਆਰਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ 1582 ਸੀ.ਐੱਚ.ਓਜ ਹਨ ਜੋ ਸਬ ਕੇਂਦਰਾਂ/ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਕੰਮ ਕਰ ਰਹੇ ਹਨ, ਜਦੋਂਕਿ ਸੂਬੇ ਭਰ ਵਿੱਚ ਕੁੱਲ 1365 ਤੰਦਰੁਸਤ ਪੰਜਾਬ ਸਿਹਤ ਕੇਂਦਰ ਪਹਿਲਾਂ ਹੀ ਕਾਰਜਸ਼ੀਲ ਹਨ। 925 ਸੀਐਚਓਜ਼ ਨੂੰ 6 ਮਹੀਨਿਆਂ ਦੀ ਵਿਸ਼ੇਸ਼ ਸਿਖਲਾਈ ਦੇ ਕੇ ਇਨ•ਾਂ ਕੇਂਦਰਾਂ ਵਿਚ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ•ਾਂ ਕੇਂਦਰਾਂ ਵਿਚ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਜਾ ਰਹੇ ਹਨ। ਲੋਕਾਂ ਨੂੰ ਘਰ-ਘਰ ਮਿਆਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ। ਇਹਨਾਂ ਐਚ ਐਂਡ ਡਬਲਯੂ ਸੀ ਦਾ ਮੁੱਖ ਮੰਤਵ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਹਾਈਪਰਟੈਨਸਨ (ਬਲੱਡ ਪ੍ਰੈਸ਼ਰ), ਸ਼ੂਗਰ, ਦਮਾ ਆਦਿ ਦੀ ਜਾਂਚ ਕਰਕੇ ਮਰੀਜ਼ਾਂ ਲਈ ਮੁਫਤ ਦਵਾਈਆਂ ਮੁਹੱਈਆ ਕਰਵਾਉਣਾ ਹੈ।
ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਵੱਧ ਰਹੇ ਖਤਰੇ ਸਬੰਧੀ ਸਿਹਤ ਮੰਤਰੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੀਐਚਓਜ ਨੂੰ ਨਿਯੁਕਤੀ ਪੱਤਰ ਵੰਡਣ ਲਈ ਕੋਈ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਗਿਆ।
———–
Sad News : ਬਾਪੂ ਸੂਰਤ ਸਿੰਘ ਖਾਲਸਾ ਦਾ ਦਿਹਾਂਤ
Sad News : ਬਾਪੂ ਸੂਰਤ ਸਿੰਘ ਖਾਲਸਾ ਦਾ ਦਿਹਾਂਤ ਚੰਡੀਗੜ੍ਹ,15ਜਨਵਰੀ (ਵਿਸ਼ਵ ਵਾਰਤਾ) ਬੰਦੀ ਸਿੱਖਾਂ ਦੀ ਰਿਹਾਈ ਲਈ ਕਰੀਬ 8 ਸਾਲ...