• Latest
  • Trending
ਬਲਬੀਰ ਸਿੰਘ ਸਿੱਧੂ ਵਲੋੰ ਸਿਵਲ ਸਰਜਨਾਂ ਨੂੰ ਸਰਕਾਰ ਵਲੋਂ ਨਿਰਧਾਰਤ ਰੇਟਾਂ ‘ਤੇ ਕੋਵਿਡ -19 ਦਾ ਇਲਾਜ ਯਕੀਨੀ ਕਰਵਾਉਣ ਦੇ ਨਿਰਦੇਸ਼

ਬਲਬੀਰ ਸਿੰਘ ਸਿੱਧੂ ਵਲੋੰ ਸਿਵਲ ਸਰਜਨਾਂ ਨੂੰ ਸਰਕਾਰ ਵਲੋਂ ਨਿਰਧਾਰਤ ਰੇਟਾਂ ‘ਤੇ ਕੋਵਿਡ -19 ਦਾ ਇਲਾਜ ਯਕੀਨੀ ਕਰਵਾਉਣ ਦੇ ਨਿਰਦੇਸ਼

6 years ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

11 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

1 hour ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

2 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Hindi News
English News
Saturday, July 4, 2026
No Result
View All Result
39 °c
Chandigarh
34 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲਬੀਰ ਸਿੰਘ ਸਿੱਧੂ ਵਲੋੰ ਸਿਵਲ ਸਰਜਨਾਂ ਨੂੰ ਸਰਕਾਰ ਵਲੋਂ ਨਿਰਧਾਰਤ ਰੇਟਾਂ ‘ਤੇ ਕੋਵਿਡ -19 ਦਾ ਇਲਾਜ ਯਕੀਨੀ ਕਰਵਾਉਣ ਦੇ ਨਿਰਦੇਸ਼

August 19, 2020
in ਚੰਡੀਗੜ੍ਹ
ਬਲਬੀਰ ਸਿੰਘ ਸਿੱਧੂ ਵਲੋੰ ਸਿਵਲ ਸਰਜਨਾਂ ਨੂੰ ਸਰਕਾਰ ਵਲੋਂ ਨਿਰਧਾਰਤ ਰੇਟਾਂ ‘ਤੇ ਕੋਵਿਡ -19 ਦਾ ਇਲਾਜ ਯਕੀਨੀ ਕਰਵਾਉਣ ਦੇ ਨਿਰਦੇਸ਼

ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਟੈਸਟਿੰਗ ਅਤੇ ਇਲਾਜ ਸੇਵਾਵਾਂ ਮੁਫ਼ਤ ਉਪਲਬਧ
ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਦੇਸ਼ ਦੇ ਸੁਰੱਖਿਅਤ ਭਵਿੱਖ ਦੀ ਖ਼ਾਤਰ ਮਨੁੱਖਤਾ ਦੀ ਸੇਵਾ ਕਰਨ ਲਈ ਕੀਤੀ ਅਪੀਲ
ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਕਰਵਾਉਣ ਲਈ ਕਿਸੇ ਡਾਕਟਰ ਦੀ ਪਰਚੀ ਦੀ ਜ਼ਰੂਰਤ ਨਹੀਂ
ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)-ਕੋਵਿਡ -19 ਦੇ ਇਲਾਜ ਅਤੇ ਟੈਸਟ ਲਈ ਕੁਝ ਪ੍ਰਾਇਵੇਟ ਹਸਪਤਾਲਾਂ ਅਤੇ ਲੈਬਾਂ ਵੱਲੋਂ ਲਈਆਂ ਜਾ ਰਹੀਆਂ ਵਾਧੂ ਕੀਮਤਾਂ ਦਾ ਨੋਟਿਸ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਪੰਜਾਬ ਸਰਕਾਰ ਵਲੋਂ ਤੈਅ ਰੇਟਾਂ ਅਨੁਸਾਰ ਮੁਹੱਈਆ ਕਰਵਾਉਣੀਆਂ ਯਕੀਨੀ ਕੀਤੀਆਂ ਜਾਣ। ਉਹਨਾਂ ਕਿਹਾ ਕਿ ਜੇਕਰ ਕੋਈ ਇਹਨਾਂ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਸਿਹਤ ਸੰਸਥਾ ਵਿਰੁੱਧ ਐਪੀਡੈਮਿਕ ਡਿਜੀਜ ਐਕਟ ਤਹਿਤ ਕਾਰਵਾਈ ਕੀਤੀ ਜਾਵੇ।
ਵੇਰਵੇ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਾਰੇ ਲੋੜਵੰਦ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸੇਵਾਵਾਂ ਪ੍ਰਾਪਤ ਕਰ ਸਕਣ। ਇਸੇ ਤਰ੍ਹਾਂ, ਮੌਜੂਦਾ ਮਹਾਂਮਾਰੀ ਦੌਰਾਨ ਪ੍ਰਾਈਵੇਟ ਹਸਪਤਾਲਾਂ ਦੁਆਰਾ ਮੁਨਾਫਾਖੋਰੀ ਨੂੰ ਰੋਕਣ ਲਈ ਪ੍ਰਾਇਵੇਟ ਸਿਹਤ ਅਦਾਰਿਆਂ ਲਈ ਟੈਸਟ ਅਤੇ ਇਲਾਜ ਦੀਆਂ ਕੀਮਤਾਂ ਨੂੰ ਤੈਅ ਕਰਨ ਦੀ ਸਖਤ ਜ਼ਰੂਰਤ ਵੀ ਸੀ। ਇਸੇ ਲਈ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੁਲਾਈ ਮਹੀਨੇ ਵਿੱਚ ਕੋਵਿਡ ਦੇ ਇਲਾਜ ਦੀਆਂ ਕੀਮਤਾਂ ਨਿਰਧਾਰਤ ਕੀਤੀਆਂ ਸਨ।
ਉਹਨਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਹੁਣ ਵੀ ਕੁਝ ਪ੍ਰਾਇਵੇਟ ਹਸਪਤਾਲ ਮਰੀਜ਼ਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਵਾਧੂ ਕੀਮਤਾਂ ਲੈ ਰਹੇ ਹਨ। ਉਹਨਾਂ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਸਮੇਂ ਦੌਰਾਨ ਸਾਡੇ ਦੇਸ਼ ਦੇ ਸੁਰੱਖਿਅਤ ਭਵਿੱਖ ਦੀ ਖ਼ਾਤਰ ਮਨੁੱਖਤਾ ਦੀ ਸੇਵਾ ਕਰਨ ਅਤੇ ਇਲਾਜ ਦੇ ਲਈ ਵਧੇਰੇ ਕੀਮਤਾਂ ਲੈਣਾ ਬੰਦ ਕਰਨ ਕਿਉਂਕਿ ਮਰੀਜ਼ਾਂ ਦੇ ਪਰਿਵਾਰ ਪਹਿਲਾਂ ਹੀ ਸਦਮੇ, ਵਿੱਤੀ ਘਾਟੇ ਅਤੇ ਬਿਮਾਰੀ ਨਾਲ ਜੁੜੇ ਵਿਤਕਰੇ ਵਾਲੇ ਬੁਰੇ ਸਮੇਂ ਵਿਚੋਂ ਲੰਘ ਰਹੇ ਹਨ।
ਇਲਾਜ ਦੀਆਂ ਨਿਰਧਾਰਤ ਕੀਮਤਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਮੋਡਰੇਟ ਸਿਕਨੈਸ ਲਈ ਸਹਿਯੋਗੀ ਦੇਖਭਾਲ ਅਤੇ ਆਕਸੀਜਨ ਸਮੇਤ ਆਈਸੋਲੇਸ਼ਨ ਬੈੱਡਾਂ ਦੀ ਲੋੜ ਪੈਂਦੀ ਹੈ। ਸਾਰੇ ਪ੍ਰਾਇਵੇਟ ਮੈਡੀਕਲ ਕਾਲਜਾਂ / ਐਨਬੀਈ ਤੋਂ ਟੀਚਿੰਗ ਪ੍ਰੋਗਰਾਮ ਨਾਲ ਐਨਏਬੀਐਚ ਪ੍ਰਾਈਵੇਟ ਹਸਪਤਾਲਾਂ ਵਿਚ ਦਾਖਲੇ ਲਈ 10,000 ਰੁਪਏ ਪ੍ਰਤੀ ਦਿਨ, ਐਨਏਬੀਐਚ ਦੁਆਰਾ ਮਾਨਤਾ ਪ੍ਰਾਪਤ ਹਸਪਤਾਲਾਂ ਲਈ 9000 ਰੁਪਏ (ਪੀਜੀ / ਡੀਐਨਬੀ ਕੋਰਸ ਤੋਂ ਬਿਨਾਂ ਪ੍ਰਾਈਵੇਟ ਮੈਡੀਕਲ ਕਾਲਜਾਂ ਲਈ) ਅਤੇ ਗੈਰ- ਐਨਏਬੀਐਚ ਦੁਆਰਾ ਪ੍ਰਵਾਨਿਤ ਹਸਪਤਾਲਾਂ ਲਈ 8000 ਰੁਪਏ ਨਿਰਧਾਰਤ ਕੀਤੇ ਗਏ ਹਨ।
ਗੰਭੀਰ ਬਿਮਾਰੀ (ਬਿਨਾ ਵੈਂਟੀਲੇਟਰ ਦੀ ਜ਼ਰੂਰਤ ਦੇ ਆਈ.ਟੀ.ਯੂ.) ਲਈ ਹਸਪਤਾਲਾਂ ਦੀਆਂ ਇਨ੍ਹਾਂ ਸ਼੍ਰੇਣੀਆਂ ਦੀਆਂ ਕੀਮਤਾਂ ਕ੍ਰਮਵਾਰ, 15000 ਰੁਪਏ, 14000 ਰੁਪਏ ਅਤੇ 13000 ਰੁਪਏ ਨਿਰਧਾਰਤ ਕੀਤੀਆਂ ਗਈਆਂ ਹਨ ਜਦਕਿ ਬਹੁਤ ਗੰਭੀਰ ਲਈ, ਇਹ ਕ੍ਰਮਵਾਰ 18000 ਰੁਪਏ, 16500 ਰੁਪਏ ਅਤੇ 15000 ਰੁਪਏ ਨਿਰਧਾਰਤ ਕੀਤੇ ਗਏ ਹਨ। ਇਹਨਾਂ ਸਾਰੀਆਂ ਕੀਮਤਾਂ ਵਿਚ ਪੀਪੀਈ ਲਾਗਤ ਸ਼ਾਮਲ ਹੈ।
ਹਲਕੇ ਰੋਗਾਂ ਵਾਲੇ ਕੇਸਾਂ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਉਤਸ਼ਾਹਤ ਕਰਨ ਲਈ, ਪੰਜਾਬ ਸਰਕਾਰ ਨੇ ਅਜਿਹੇ ਮਾਮਲਿਆਂ ਲਈ ਪ੍ਰਤੀ ਦਿਨ ਦਾਖਲਾ ਰੇਟ ਕ੍ਰਮਵਾਰ 6500 ਰੁਪਏ, 5500 ਰੁਪਏ ਅਤੇ 4500 ਰੁਪਏ ਨਿਰਧਾਰਤ ਕੀਤੇ ਹਨ।
ਸ. ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਲੈਬਾਂ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਸਰਕਾਰ ਨੇ ਜੀਐਸਟੀ/ ਟੈਕਸ ਸਮੇਤ ਆਰਟੀ-ਪੀਸੀਆਰ ਟੈਸਟ ਲਈ ਵੱਧ ਤੋਂ ਵੱਧ 2400 ਰੁਪਏ ਨਿਰਧਾਰਤ ਕੀਤੇ ਹਨ ਜਿਸ ਵਿਚ ਘਰ ਤੋਂ ਸੈਂਪਲ ਲੈਣ ਸਬੰਧੀ ਖਰਚਾ ਵੀ ਸ਼ਾਮਲ ਹੈ। ਪ੍ਰਾਈਵੇਟ ਲੈਬਾਂ ਵਿਚ ਜੀਐਸਟੀ/ ਟੈਕਸ ਸਮੇਤ ਐਂਟੀਜੇਨ ਟੈਸਟਿੰਗ ਲਈ ਵੱਧ ਤੋਂ ਵੱਧ 1000 ਰੁਪਏ ਦਾ ਰੇਟ ਨਿਰਧਾਰਤ ਕੀਤਾ ਗਿਆ ਹੈ ਅਤੇ ਇਹਨਾਂ ਵਿਚ ਘਰ ਤੋਂ ਸੈਂਪਲ ਲੈਣ ਸਬੰਧੀ ਖਰਚਾ ਵੀ ਸ਼ਾਮਲ ਹੈ।
ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਟੈਸਟ ਕਰਵਾਉਣ ਲਈ ਕਿਸੇ ਡਾਕਟਰ ਦੀ ਪਰਚੀ ਦੀ ਜਰੂਰਤ ਨਹੀਂ ਹੁੰਦੀ ਅਤੇ ਜਿਨ੍ਹਾਂ ਦਾ ਟੈਸਟ ਪਾਜੇਟਿਵ ਆਉਂਦਾ ਹੁੰਦਾ ਹੈ ਅਤੇ ਜਿਨ੍ਹਾਂ ਨੂੰ ਲੱਛਣ ਨਹੀਂ ਹਨ ਜਾਂ ਹਲਕੇ ਲੱਛਣ ਹਨ, ਨੂੰ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਜਰੂਰਤ ਨਹੀਂ ਹੁੰਦੀ। ਜੇ ਉਨ੍ਹਾਂ ਕੋਲ ਸਹੂਲਤਾਂ ਹਨ ਤਾਂ ਉਹ ਘਰ ਵਿਚ ਇਕਾਂਤਵਾਸ ਰਹਿਣ ਦੀ ਚੋਣ ਕਰ ਸਕਦੇ ਹਨ।
ਸ. ਸਿੱਧੂ ਨੇ ਕਿਹਾ ਕਿ ਟੈਸਟਿੰਗ ਸੇਵਾਵਾਂ ਸਾਰੀਆਂ ਸਰਕਾਰੀ ਸਿਹਤ ਸੰਸਥਵਾਂ ਵਿਚ ਮੁਫਤ ਉਪਲਬਧ ਹਨ। ਸਿਹਤ ਵਿਭਾਗ ਦੀ ਵੈਬਸਾਈਟ ‘ਤੇ ਲਗਭਗ 600 ਸਰਕਾਰੀ (ਸਾਰੇ ਜ਼ਿਲ੍ਹਾ ਹਸਪਤਾਲ, ਉਪ ਮੰਡਲ ਹਸਪਤਾਲ ਅਤੇ ਕਮਿਊਨਿਟੀ ਸਿਹਤ ਕੇਂਦਰ) ਅਤੇ 52 ਆਈਸੀਐਮਆਰ ਦੁਆਰਾ ਪ੍ਰਵਾਨਿਤ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਦੀ ਸੂਚੀ ਉਪਲਬਧ ਹੈ। ਕੁਝ ਪ੍ਰਾਈਵੇਟ ਲੈਬਾਂ ਘਰਾਂ ਤੋਂ ਨਮੂਨੇ ਇਕੱਤਰ ਕਰਨ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਹਸਪਤਾਲ ਅਤੇ ਪ੍ਰਾਈਵੇਟ ਲੈਬ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਪਾਏ ਜਾਂਦੇ ਹਨ ਤਾਂ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

by Jaspreet Kaur
July 4, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ  -ਮਜੀਠੀਆ ਸਣੇ ਹੋਰ ਅਕਾਲੀ ਆਗੂਆਂ ਨੂੰ ਮਿਲੀ ਜ਼ਮਾਨਤ   ਅੰਮ੍ਰਿਤਸਰ, 4 ਜੁਲਾਈ 2026...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 