ਬਲਵਿੰਦਰ ਲਾਡੀ ਨੇ 6 ਦਿਨਾਂ ਬਾਅਦ ਹੀ ਭਾਜਪਾ ਨੂੰ ਆਖੀ ਅਲਵਿਦਾ,ਮੁੜ ਹੋਏ ਕਾਂਗਰਸ ‘ਚ ਸ਼ਾਮਿਲ
ਚੰਡੀਗੜ੍ਹ,3 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵੱਲੋਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਪਿਛਲੇ ਦਿਨੀਂ ਹੀ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸ੍ਰੀ ਹਰਿਗੋਬਿੰਦ ਸਿੰਘ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੜ ਕਾਂਗਰਸ ਜੁਆਇਨ ਕਰ ਲਈ ਹੈ।























