ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ,ਕੇਂਦਰ ਸਰਕਾਰ ਨੇ ਦਾਇਰ ਕੀਤਾ ਹਲਫ਼ਨਾਮਾ
ਚੰਡੀਗੜ੍ਹ 11 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮਤੰਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਕੋਰਟ ਵਿੱਚ ਹਲਫ਼ਨਾਮਾ ਦਰਜ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਅਸੀਂ ਇਸ ਮਾਮਲੇ ਵਿੱਚ ਫੈਸਲਾ ਨਹੀਂ ਲੈ ਸਕਦੇ। ਜਿਸ ਤੋਂ ਬਾਅਦ ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।