ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ‘ਤੇ ਫੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ 2 ਮਹੀਨਿਆਂ ਦਾ ਸਮਾਂ
ਚੰਡੀਗੜ੍ਹ,2 ਮਈ(ਵਿਸ਼ਵ ਵਾਰਤਾ)-ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2 ਮਹੀਨਿਆਂ ਦੇ ਅੰਦਰ ਫੈਸਲਾ ਲੇਣ ਲਈ ਕਿਹਾ ਹੈ। ਦੱਸ ਦਈਏ ਕਿ ਪਿਛਲੇ ਦੋ ਸਾਲਾਂ ਤੋਂ ਰਾਜੋਆਣਾ ਦੀ ਰਹਿਮ ਪਟੀਸ਼ਨ ਲਟਕੀ ਹੋਈ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਰਾਜੋਆਣਾ ਨੂੰ 2007 ਵਿੱਚ ਮੌਤ ਦੀ ਸਜਾ ਸੁਣਾਈ ਗਈ ਸੀ ਜਿਸਨੂੰ 2013 ਵਿੱਚ ਉਮਰਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।