ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ ‘ਤੇ ਸੁਣਵਾਈ ਫਿਰ ਟਲੀ
ਚੰਡੀਗੜ੍ਹ 1 ਨਵੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ 3 ਨਵੰਬਰ ਤੱਕ ਟਾਲ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਜ਼ਾ ਮੁਆਫੀ ਦੀ ਪਟੀਸ਼ਨ ਪਾਈ ਸੀ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿੱਚ ਪੁਲਿਸ ਦਾ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਪਿਛਲੇ 26 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।