ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ ਹਸਪਤਾਲ
ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਦਿੱਤਾ ਇਹ ਵੱਡਾ ਬਿਆਨ
ਚੰਡੀਗੜ੍ਹ 20 ਫਰਵਰੀ(ਵਿਸ਼ਵ ਵਾਰਤਾ ਬਿਓਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਦੰਦਾਂ ਵਿੱਚ ਤਕਲੀਫ਼ ਹੋਣ ਕਾਰਨ ਸ਼ਹਿਰ ਦੇ ਡੈਂਟਲ ਹਸਪਤਾਲ ਵਿੱਚ ਲਿਆਂਦਾ ਗਿਆ। ਹਸਪਤਾਲ ਵਿੱਚੋਂ ਬਾਹਰ ਆਉਂਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹ ਅਕਾਲੀ ਹਨ ਅਤੇ ਨਾਲ ਹੀ ਮੋਰਚੇ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਸਾਫ ਕਰਨ ਕਿ ਉਹ ਕਿਸ ਪਾਰਟੀ ਨਾਲ ਹਨ। ਇਸ ਦੇ ਨਾਲ ਹੀ ਰਾਜੋਆਣਾ ਨੇ ਆਪਣੇ ਖਿਲਾਫ ਗਲਤ ਬਿਆਨਬਾਜ਼ੀ ਦੇ ਆਰੋਪ ਵੀ ਲਗਾਏ।