ਸਿਮਰਜੀਤ ਬੈਂਸ ਨੂੰ ਲੱਗਾ ਵੱਡਾ ਝਟਕਾ
ਬਲਾਤਕਾਰ ਦਾ ਕੇਸ ਦਰਜ ਕਰਨ ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ ਹਾਈ ਕੋਰਟ ਵੱਲੋਂ ਰੱਦ
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ) ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਵੱਡਾ ਝਟਕਾ ਦਿੰਦਿਆਂ, ਹਾਈ ਕੋਰਟ ਨੇ ਉਸ ਦੀ ਪਟੀਸ਼ਨ ਨੂੰ ਖਾਰਜ ਕਰ ’ਤੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਦਿੱਤਾ ਹੈ, ਜਿਸ ਰਾਹੀਂ ਬੈਂਸ ਨੂੰ ਲੁਧਿਆਣਾ ਅਦਾਲਤ ਨੇ ਉਸ ਵਿਰੁੱਧ ਬਲਾਤਕਾਰ ਦੇ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਸਨ।
ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਸਿਮਰਜੀਤ ਬੈਂਸ ਦੀ ਪਟੀਸ਼ਨ ਖਾਰਜ ਕਰਦਿਆਂ ਬੈਂਸ ਖਿਲਾਫ ਲੁਧਿਆਣਾ ਕੋਰਟ ਵੱਲੋਂ ਦਿੱਤੇ ਆਦੇਸ਼ਾਂ ਨੂੰ ਸਹੀ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ 7 ਜੁਲਾਈ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਬੈਂਸ ਵਿਰੁੱਧ ਬਲਾਤਕਾਰ ਦੇ ਦੋਸ਼ ਲਾਉਣ ਵਾਲੀ ਇਕ ਔਰਤ ਦੀ ਪਟੀਸ਼ਨ ’ਤੇ ਬੈਂਸ ਖ਼ਿਲਾਫ਼ ਤੁਰੰਤ ਪੁਲਿਸ ਨੂੰ ਐਫਆਈਆਰ ਰਜਿਸਟਰ ਕਰਨ ਅਤੇ 15 ਜੁਲਾਈ ਨੂੰ ਕੇਸ ਦੀ ਸਥਿਤੀ ਰਿਪੋਰਟ ਦਾਇਰ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਔਰਤ ਨੇ ਪਿਛਲੇ ਸਾਲ 16 ਨਵੰਬਰ ਨੂੰ ਬੈਂਸ ਖ਼ਿਲਾਫ਼ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਬਲਾਤਕਾਰ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਸੀ। ਪਰ ਕੋਈ ਐਫਆਈਆਰ ਦਰਜ ਨਾ ਹੋਣ ਤੇ ਔਰਤ ਨੇ ਅਦਾਲਤ ਵਿੱਚ ਅਪੀਲ ਕੀਤੀ ਸੀ।
7 ਜੁਲਾਈ ਨੂੰ ਅਦਾਲਤ ਨੇ ਬੈਂਸ ਖਿਲਾਫ ਐਫਆਈਆਰ ਪੁਲਿਸ ਨੂੰ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਸਨ। ਬੈਂਸ ਨੇ ਇਸ ਆਦੇਸ਼ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ।