ਬਲਾਤਕਾਰ ਮਾਮਲਾ : ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਅਦਾਲਤ ਵਿੱਚ ਕੀਤਾ ਆਤਮ ਸਮਰਪਣ
ਚੰਡੀਗੜ੍ਹ, 11 ਜੁਲਾਈ(ਵਿਸ਼ਵ ਵਾਰਤਾ)- ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬਲਾਤਕਾਰ ਮਾਮਲੇ ਵਿੱਚ ਮਾਨਯੋਗ ਜੇ.ਐਮ.ਆਈ.ਸੀ ਸਿਮਰਨਜੀਤ ਕੌਰ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਬੈਂਸ ਪਹਿਲਾਂ ਹੀ ਪੀ.ਓ. ਕਰਾਰ ਦਿੱਤਾ ਗਿਆ ਸੀ। ਉਸ ਦੇ ਭਰਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਇਕ ਪੀਏ ਨੂੰ ਵੀ ਗ੍ਰਿਫਤਾਰ ਕੀਤਾ ਚੁੱਕਾ ਹੈ। ਬੈਂਸ ਨੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਫੇਸਬੁੱਕ ‘ਤੇ ਪੋਸਟ ਵੀ ਪਾਈ ਸੀ। ਬੈਂਸ ਦਾ ਕਹਿਣਾ ਹੈ ਕਿ ਉਸਨੂੰ ਕੋਰਟ ਦੀ ਨਿਆਂ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ, ਸੱਚ ਜਲਦੀ ਹੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।























