ਬਲਾਤਕਾਰ ਮਾਮਲੇ ਵਿੱਚ ਭਗੌੜਾ ਕਰਾਰ ਦਿੱਤੇ ਗਏ ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਵੀ ਨਹੀਂ ਮਿਲੀ ਰਾਹਤ,ਸੁਣਵਾਈ ਮੁਲਤਵੀ
ਚੰਡੀਗੜ੍ਹ,9ਮਈ(ਵਿਸ਼ਵ ਵਾਰਤਾ)- ਬਲਾਤਕਾਰ ਦੇ ਕੇਸ ਵਿੱਚ ਅਦਾਲਤ ਵੱਲੋਂ ਭਗੌੜਾ ਐਲਾਨੇ ਗਏ ਲੋਕ ਇੰਨਸਾਫ ਪਾਰਟੀ ਦੇ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਵਾਲੇ ਹੁਕਮਾਂ ਨੂੰ ਰੱਦ ਕਰਨ ਲਈ ਪਾਈ ਪਟੀਸ਼ਨ ’ਤੇ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਅੱਜ ਹੋਈ ਸੁਣਵਾਈ ਵਿੱਚ ਕੋਰਟ ਨੇ ਬੈਂਸ ਨੂੰ ਕੋਈ ਰਾਹਤ ਦਿੱਤੇ ਬਿਨਾਂ ਸੁਣਵਾਈ 19 ਮਈ ਤੱਕ ਟਾਲ ਦਿੱਤੀ ਹੈ। ਇਸ ਦੇ ਨਾਲ ਹੀ ਬੈਂਸ ਨੇ ਆਪਣੇ ਖਿਲਾਫ ਦਰਜ ਹੋਏ ਬਲਾਤਕਾਰ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਹੈ। ਇਸ ਮੰਗ ਤੇ ਵੀ 19 ਮਈ ਨੂੰ ਹੀ ਸੁਣਵਾਈ ਹੋਵੇਗੀ।