• Latest
  • Trending
ਬਸਪਾ ਦਾ ਮੁੱਖ ਨਿਸ਼ਾਨਾ 2024 ’ਚ ਪੰਜਾਬ ਵਿੱਚੋ ਹਾਥੀ ਪਾਰਲੀਮੈਂਟ ਭੇਜਣਾ : ਬੈਨੀਵਾਲ

ਬਸਪਾ ਦਾ ਮੁੱਖ ਨਿਸ਼ਾਨਾ 2024 ’ਚ ਪੰਜਾਬ ਵਿੱਚੋ ਹਾਥੀ ਪਾਰਲੀਮੈਂਟ ਭੇਜਣਾ : ਬੈਨੀਵਾਲ

4 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

1 hour ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

1 hour ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

3 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

3 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

4 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਦਾ ਮੁੱਖ ਨਿਸ਼ਾਨਾ 2024 ’ਚ ਪੰਜਾਬ ਵਿੱਚੋ ਹਾਥੀ ਪਾਰਲੀਮੈਂਟ ਭੇਜਣਾ : ਬੈਨੀਵਾਲ

October 10, 2022
in ਸਿਆਸੀ, ਖਬਰਾਂ, ਪੰਜਾਬ
ਬਸਪਾ ਦਾ ਮੁੱਖ ਨਿਸ਼ਾਨਾ 2024 ’ਚ ਪੰਜਾਬ ਵਿੱਚੋ ਹਾਥੀ ਪਾਰਲੀਮੈਂਟ ਭੇਜਣਾ : ਬੈਨੀਵਾਲ

ਸਰਕਾਰ ਦੇ ਹਰ ਜਬਰ ਜ਼ੁਲਮ ਖਿਲਾਫ ਬਸਪਾ ਸੰਗਠਨ ਨੂੰ ਮਜ਼ਬੂਤ ਕਰਨਾ ਸਾਡਾ ਪਹਿਲਾ ਉਦੇਸ਼ : ਜਸਵੀਰ ਸਿੰਘ ਗੜ੍ਹੀ

ਖੰਨਾ, 10 ਅਕਤੂਬਰ(ਵਿਸ਼ਵ ਵਾਰਤਾ)ਬਹੁਜਨ ਸਮਾਜ ਪਾਰਟੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਖੰਨਾ ਸ਼ਹਿਰ ਦੀ ਮੁੱਖ ਮਾਰਕੀਟ ਵਿਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕੇਂਦਰੀ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਉਤੇ ਪਹੁੰਚੇ। ਸਮਾਗਮ ਨੂੰ ਸੰਬੋਧਨ ਕਰਦਿਆਂ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਸਾਡਾ ਮੁੱਖ ਨਿਸ਼ਾਨਾ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿਚੋਂ ਹਾਥੀ ਨੂੰ ਜਿਤਾਕੇ ਪਾਰਲੀਮੈਂਟ ਭੇਜਣਾ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤਾਂ ਦੀ ਰਾਖੀ ਲਈ ਬਸਪਾ ਸੜਕਾਂ ਅਤੇ ਸਦਨ ਦੀ ਲੜਾਈ ਲੜਦੀ ਰਹੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੁਝ ਧਿਰਾਂ ਵੱਲੋਂ ਦਿਨੋਂ ਦਿਨ ਡਾ. ਭੀਮ ਰਾਓ ਅੰਬੇਦਕਰ ਸਾਹਿਬ ਵੱਲੋਂ ਤਿਆਰ ਕੀਤੇ ਗਏ ਸੰਵਿਧਾਨ ਉਤੇ ਹਮਲੇ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਸਪਾ ਨੂੰ ਮਜ਼ਬੂਤ ਕਰਨ ਲਈ ਮੈਂਬਰਸ਼ਿੱਪ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਵਰਕਰ ਅਤੇ ਆਗੂ ਵੱਡੀ ਪੱਧਰ ਉਤੇ ਲੱਗੇ ਹੋਏ ਹਨ। ਇਹ ਮੁਹਿੰਮ 15 ਅਕਤੂਬਰ ਤੱਕ ਸੂਬੇ ਦੇ ਹਰ ਪਿੰਡ, ਹਰ ਸ਼ਹਿਰ ਤੇ ਕਸਬੇ ਵਿੱਚ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਲਈ ਲੜਨ ਦੇ ਮਕਸਦ ਨਾਲ ਹੀ ਭੈਣ ਮਾਇਆਵਤੀ ਦੇ ਆਦੇਸ਼ਾਂ ਉਤੇ ਪੰਜਾਬ ਵਿੱਚ 2022 ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਕੀਤਾ ਗਿਆ, ਜਿਸ ਤਹਿਤ ਇਕ ਵਿਧਾਇਕ ਨੂੰ ਜਿਤਾਕੇ ਵਿਧਾਨ ਸਭਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਹਰ ਤਰ੍ਹਾਂ ਦੀ ਜੋੜ ਤੋੜ ਕਰੇਗੀ ਤਾਂ ਜੋ ਕਿ ਲੋਕਾਂ ਦੇ ਹੱਕਾਂ ਲਈ ਰਾਖੀ ਕੀਤੀ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸੱਤਾ ਵਿੱਚ ‘ਆਪ’ ਸਰਕਾਰ ਆਉਣ ਤੋਂ ਬਾਅਦ ਸੂਬੇ ਵਿਚ ਲਾਅ ਐਂਡ ਆਰਡਰ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ਸੁਰੱਖਿਆ ਨਾਲ ਜੁੜੇ ਅਹਿਮ ਕਾਗਜ਼ ਜਨਤਕ ਕੀਤੇ ਜਿਸ ਕਾਰਨ ਹੋਣਹਾਰ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲੇ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਗੈਂਗਸਟਰਾਂ ਦੇ ਹੌਸਲੇ ਵੱਧ ਰਹੇ ਹਨ, ਲੋਕਾਂ ਤੋਂ ਫਰੌਤੀਆਂ ਮੰਗੀਆਂ ਜਾ ਰਹੇ ਹਨ, ਪੰਜਾਬੀ ਡਰ ਹੇਠ ਜੀ ਰਹੇ ਹਨ। ਪੁਲਿਸ ਦੀ ਗ੍ਰਿਫਤ ਵਿਚੋਂ ਗੈਂਗਸਟਰ ਭਜ ਰਹੇ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ ਉਹ ਆਪਣੇ ਅਕਾਵਾਂ ਦੇ ਹੁਕਮਾਂ ਉਤੇ ਗੁਜਰਾਤ ਵਿੱਚ ਗਰਬਾ ਨਾਚ ਕਰ ਰਿਹਾ ਹੈ। ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਪਾਣੀ ਵਾਲੀਆਂ ਟੈਂਕੀਆਂ ਉਤੇ ਡੀਜ਼ਲ ਪੈਟਰੋਲ ਲੈਕੇ ਚੜ੍ਹੇ ਹੋਏ ਹਨ, ਹਰ ਵਰਗ ਮੰਗਾਂ ਨੂੰ ਲੈਕੇ ਸੰਘਰਸ਼ ਦੇ ਰਾਹ ਉਤੇ ਹਨ, ਪ੍ਰੰਤੂ ਮੁੱਖ ਮੰਤਰੀ ਪੰਜਾਬ ਵਿਚੋਂ ਗਾਇਬ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮੁੱਦੇ ਉਤੇ ਨਾਟਕ ਕਰਨ ਵਾਲੀ ‘ਆਪ’ ਪਾਰਟੀ ਨੇ ਆਡੀਓ ਸਾਹਮਣੇ ਆਉਣ ਦੇ ਬਾਵਜੂਦ ਆਪਣੇ ਮੰਤਰੀ ਫੋਜਾ ਸਿੰਘ ਸਰਾਰੀ ਉਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣੇ ਹੀ ਤਹਿਸੀਲਦਾਰੀ ਭਰਤੀ ਦੀ ਆਈ ਸੂਚੀ ਨੇ ਸਪੱਸ਼ਟ ਕਰ ਦਿੱਤਾ ਕਿ ਸਭ ਰਲ ਮਿਲਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਹਿਸੀਲਦਾਰ ਦੀਆਂ ਅਸਾਮੀਆਂ ਉਤੇ ਉਨ੍ਹਾਂ ਨੂੰ ਭਰਤੀ ਕੀਤਾ ਗਿਆ ਹੈ ਜਿਹੜੇ ਪਟਵਾਰੀ ਦਾ ਵੀ ਟੈਸਟ ਕਲੀਅਰ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਭਰਤੀ ਵਿੱਚ ਸਭ ਤੋਂ ਜ਼ਿਆਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਤੋਂ ਭਰਤੀ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਡਾ. ਨਛਤਰਪਾਲ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਜਾਤੀਵਾਦ ਤੋਂ ਉਪਰ ਉਠਕੇ ਵਿਧਾਨ ਸਭਾ ਵਿੱਚ ਹਰ ਵਰਗ ਦੇ ਮਸਲੇ ਚੁੱਕਦੀ ਆ ਰਹੀ ਹੈ ਅਤੇ ਅੱਗੇ ਤੋਂ ਵੀ ਜੋਰ ਨਾਲ ਚੁੱਕੇ ਜਾਣਗੇ। ਸਟੇਜ ਦੀ ਕਾਰਵਾਈ ਅਜੀਤ ਸਿੰਘ ਭੈਣੀ ਵੱਲੋਂ ਚਲਾਈ ਗਈ। ਇਸ ਸਮਾਗਮ ਦੇ ਲਈ ਪਾਰਟੀ ਵਰਕਰਾਂ ਵੱਲੋਂ ਪੂਰਾ ਖੰਨਾ ਸ਼ਹਿਰ ਨੂੰ ਨੀਲੇ ਰੰਗਾਂ ਅਤੇ ਪਾਰਟੀ ਚੋਣ ਨਿਸ਼ਾਨ ਹੱਥੀਂ ਨਾਲ ਰੰਗਿਆ ਹੋਇਆ ਸੀ। ਸਮਾਗਮ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਡਾ ਨਛੱਤਰ ਪਾਲ ਵਿਧਾਇਕ, ਅਜੀਤ ਸਿੰਘ ਭੈਣੀ, ਕੁਲਦੀਪ ਸਰਦੂਲਗੜ੍ਹ, ਬਲਦੇਵ ਸਿੰਘ ਮਹਿਰਾ, ਰਾਮ ਸਿੰਘ ਗੋਗੀ, ਕੁਲਵੰਤ ਮਹਤੋਂ, ਜਸਪ੍ਰੀਤ ਬੀਜ਼ਾ, ਹਰਭਜਨ ਸਿੰਘ ਦੁਲਮਾ, ਸੁਖਦੇਵ ਸ਼ੀਰਾ, ਪਰਵੀਨ ਬੰਗਾ, ਲਾਲ ਚੰਦ ਔਜਲਾ, ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਗੁਰਮੀਤ ਸਿੰਘ ਚੋਬਦਾਰਾ, ਤਰਸੇਮ ਥਾਪਰ, ਜਤਿੰਦਰ ਸਿੰਘ ਬੱਬੂ, ਗੁਰਨਾਮ ਚੌਧਰੀ, ਰਾਜਾ ਰਾਜਿੰਦਰ ਸਿੰਘ, ਹਰਜੀਵਨ ਪਾਲ ਸਿੰਘ ਗਿੱਲ, ਯਾਦਵਿੰਦਰ ਯਾਦੂ, ਜਗਦੇਵ ਸਿੰਘ ਬੋਪਾਰਾਏ, ਜਗਜੀਤ ਬਿੱਟੂ, ਹਰਜਿੰਦਰ ਭਾਧਲਾ, ਮਿੰਨੀ ਖੰਨਾ, ਮਹਿੰਦਰ ਸਿੰਘ, ਦੀਦਾਰ ਸਿੰਘ ਰਾਮਗੜ੍ਹ, ਲਖਬੀਰ ਸਿੰਘ ਰਾਜਾ, ਗੁਰਮੇਲ ਸਿੰਘ, ਰਣਜੀਤ ਸਿੰਘ ਲੱਲਹੇੜੀ, ਲਾਲ ਸਿੰਘ ਸੁਲਹਾਣੀ, ਜੋਗਾ ਸਿੰਘ ਪਣੋਂਦੀਆਂ, ਦਰਸ਼ਨ ਸਿੰਘ ਝਲੂਰ, ਗੁਰਚਰਨ ਚੰਨੀ, ਭਾਗ ਸਿੰਘ ਸਰੀਂਹ, ਤੀਰਥ ਰਾਜਪੁਰਾ, ਠੇਕੇਦਾਰ ਰਾਜਿੰਦਰ ਸਿੰਘ, ਦਲਜੀਤ ਰਾਏ, ਸੁਖਦੇਵ ਬਿੱਟਾ, ਸ਼ੇਰ ਸਿੰਘ ਮੈਨਮਾਜਰੀ, ਜਗਜੀਤ ਸਿੰਘ ਛਰਬੜ, ਅਵਤਾਰ ਸਿੰਘ ਨਭਿਪੁਰ, ਸੰਤ ਰਾਮ ਮੱਲੀਆਂ, ਜੀਤ ਰਾਮ ਬਸਰਾ, ਕੁਲਜਿੰਦਰ ਸਿੰਘ ਲਹਿਲ, ਦਲਬੀਰ ਸਿੰਘ ਮਦੀਆਲਾ, ਸ਼ਿੰਦਰ ਸਿੰਘ ਚਾਪੜਾ, ਜੋਗਿੰਦਰ ਸਿੰਘ ਹਰਪਾਲਪੁਰ, ਤਾਰਾ ਸਿੰਘ ਰਹੀਡ, ਗੁਰਮੁਖ ਸਿੰਘ ਨਰਾਇਣਗੜ੍ਹ ਆਦਿ ਹਾਜ਼ਿਰ ਸਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

by Ranjit Singh
1 week ago
0

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 