ਚੰਡੀਗੜ, 3 ਅਪ੍ਰੈਲ – ਬਹਿਬਲਕਲਾਂ ਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਚਰਨਜੀਤ ਸ਼ਰਮਾ ਦੀ ਨਿਆਇਕ ਹਿਰਾਸਤ ਫਰੀਦਕੋਟ ਅਦਾਲਤ ਨੇ 10 ਦਿਨਾਂ ਲਈ ਹੋਰ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ ਦੋਸ਼ੀ ਚਰਨਜੀਤ ਸ਼ਰਮਾ ਦੀ ਵੀਡੀਓ ਕਾਨਫਰੰਸਿੰਗ ਦੁਆਰਾ ਅਦਾਲਤ ਵਿਚ ਪੇਸ਼ੀ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 12 ਅਪ੍ਰੈਲ ਨੂੰ ਹੋਵੇਗੀ।