
ਫ਼ਰੀਦਕੋਟ 11 ਫ਼ਰਵਰੀ( ਵਿਸ਼ਵ ਵਾਰਤਾ )-ਫ਼ਰੀਦਕੋਟ ਦੀ ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਬਹਿਬਲ ਕਲਾਂ ਗ਼ੋਲੀ ਕਾਂਡ ਮਾਮਲੇ ’ਚ Ex DGP ਸੁਮੇਧ ਸਿੰਘ ਸੈਣੀ ਤੇ ਮੁਅੱਤਲ IG ਪਰਮਰਾਜ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪਿਛਲੇ ਹਫ਼ਤੇ Ex DGP ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਗ੍ਰਿਫ਼ਤਾਰੀ ਵਾਰੰਟ ਅਦਾਲਤ ਵੱਲੋਂ ਜਾਰੀ ਕਰਨ ਦੇ ਹੁਕਮ ਕੀਤੇ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਦੇ ਘਰਾਂ ਦੇ ਬਾਹਰ ਅਦਾਲਤ ਵੱਲੋਂ ਨੋਟਿਸ ਚਿਪਕਾਏ ਗਏ ਸੀ ।ਇਸ ਮੌਕੇ ਪੀੜਤਾਂ ਅਤੇ ਉਨ੍ਹਾਂ ਦੇ ਵਕੀਲ ਨੇ ਮਾਣਯੋਗ ਜੱਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਬਹੁਤ ਜਲਦੀ ਇਨਸਾਫ਼ ਮਿਲੇਗਾ ਤੇ ਸਬੰਧਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣਗੀਆਂ।






















