ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਆਇਆ ਵੱਡਾ ਅਪਡੇਟ, ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਤੋਂ ਚੰਡੀਗੜ੍ਹ ਸ਼ਿਫਟ ਕੀਤਾ ਕੇਸ
ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ):- ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਫਰੀਦਕੋਟ ਵਿਚ ਚਲ ਰਹੇ ਕੇਸ ਨੂੰ ਪੰਜਾਬ ਤੋਂ ਚੰਡੀਗੜ੍ਹ ਸ਼ਿਫਟ ਕਰ ਦਿੱਤਾ ਹੈ। ਮਾਮਲੇ ਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਦਾ ਕੇਸ ਹੁਣ ਚੰਡੀਗੜ੍ਹ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਮਾਮਲੇ ਚ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਇਹ ਹੁਕਮ ਜਾਰੀ ਕੀਤੇ ਹਨ । ਇਥੇ ਜ਼ਿਕਰਯੋਗ ਹੈ ਕਿ ਮੁਲਜ਼ਮ ਚਰਨਜੀਤ ਨੇ ਖੁਦ ਹੀ ਅਦਾਲਤ ਨੂੰ ਉਸਦਾ ਕੇਸ ਪੰਜਾਬ ਤੋਂ ਬਾਹਰ ਸ਼ਿਫਟ ਕਰਨ ਦੀ ਮੰਗ ਕੀਤੀ ਸੀ ਜਿਸਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।
ਬਹਿਬਲ ਕਲਾਂ ਬੇਅਦਬੀ ਮਾਮਲੇ ਤੋਂ ਬਾਅਦ ਪੁਲਿਸ ਅਤੇ ਸਿੱਖ ਸੰਗਤ ਦੀ ਆਪਸ ‘ਚ ਝੜਪ ਹੋ ਗਈ ਸੀ ਅਤੇ ਪੁਲਿਸ ਵੱਲੋ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਸੰਬੰਧ ਚ ਕਈ ਪੁਲਿਸ ਮੁਲਾਜ਼ਮਾਂ ‘ਤੇ ਮਾਮਲੇ ਦਰਜ ਕੀਤੇ ਗਏ ਸੀ।