• Latest
  • Trending
ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ

ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ

4 years ago
Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

46 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

58 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

1 hour ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

2 hours ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

2 hours ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

3 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

4 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

5 hours ago
Hindi News
English News
Saturday, November 21, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ

March 1, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ

ਬਹਿਬਲ ਪੁਲਿਸ ਗੋਲੀਬਾਰੀ ਕੇਸ ਵਿੱਚ ਸਰਕਾਰ ਜਲਦੀ ਚਲਾਨ ਪੇਸ਼ ਕਰੇਗੀ

* ਮੰਤਰੀਆਂ ਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਫੈਸਲਾ

* ਬੇਅਦਬੀ ਕੇਸਾਂ ਵਿੱਚ ਸਜ਼ਾਵਾਂ ਵਧਾਉਣ ਲਈ ਰਾਸ਼ਟਰਪਤੀ ਕੋਲ ਕੀਤੀ ਜਾਵੇਗੀ ਪੈਰਵਾਈ

* ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਹੋਈ ਚਰਚਾ

ਚੰਡੀਗੜ੍ਹ,1 ਮਾਰਚ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।
ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ।

ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।

ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 