ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ 6 ਨਵੰਬਰ ਨੂੰ ਕਰੇਗੀ ਬੱਦੀ ਵਿਖੇ ਚੋਣ ਰੈਲੀ – ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ 3 ਨਵੰਬਰ(ਵਿਸ਼ਵ ਵਾਰਤਾ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ, ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ 6 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਬੱਦੀ ਵਿਖੇ ਵਿਸ਼ਾਲ ਚੋਣ ਰੈਲੀ ਕਰਨਗੇ। ਸ.ਗੜ੍ਹੀ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬਸਪਾ ਮੁਖੀ ਕੁਮਾਰੀ ਮਾਇਆਵਤੀ ਜੀ ਦੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਪ੍ਰਬੰਧਾਂ ਦੀ ਸਮੁੱਚੀ ਅਹਿਮ ਜ਼ਿੰਮੇਵਾਰੀ ਪੰਜਾਬ ਸੂਬੇ ਨੂੰ ਦਿੱਤੀ ਗਈ ਹੈ, ਜਿਸ ਤਹਿਤ ਰੈਲੀ ਸਬੰਧੀ ਪੰਜਾਬ ਦੀ ਲੀਡਰਸ਼ਿਪ ਨਾਲ ਗੰਭੀਰ ਚਰਚਾ ਕਰਦੇ ਹੋਏ ਜਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ। ਸੂਬੇ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ ਇਹਨਾ ਜਿੰਮੇਵਾਰੀਆਂ ਵਿਚ ਪੰਜਾਬ ਤੋਂ ਬਸਪਾ ਲੀਡਰਸ਼ਿਪ ਦੇ ਵੱਡੇ 30 ਚੇਹਰੇ ਸਟਾਰ ਪਰਚਾਰਕਾਂ ਦੇ ਰੂਪ ਵਿਚ ਚੁਣੇ ਗਏ ਹਨ ਜੋਕਿ ਪੰਜਾਬ ਬਹੁਜਨ ਸਮਾਜ ਪਾਰਟੀ ਦਾ ਕੰਮਕਾਜ ਦੇਖਦੇ ਹਨ, ਜਿਸ ਤਹਿਤ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ, ਵਿਧਾਇਕ ਤੇ ਇੰਚਾਰਜ ਡਾ ਨਛੱਤਰ ਪਾਲ, ਸੂਬਾ ਇੰਚਾਰਜ ਅਜੀਤ ਸਿੰਘ ਭੈਣੀ, ਇੰਚਾਰਜ ਭਗਵਾਨ ਸਿੰਘ ਚੌਹਾਨ, ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਇੰਚਾਰਜ ਰਾਜਾ ਰਾਜਿੰਦਰ ਸਿੰਘ ਨਨਹੇਰੀਆਂ, ਸੂਬਾ ਉੱਪ ਪ੍ਰਧਾਨ ਬਲਦੇਵ ਮਹਿਰਾ, ਗੁਰਮੇਲ ਚੁੰਬਰ, ਬਲਵਿੰਦਰ ਕੁਮਾਰ, ਲਾਲ ਚੰਦ ਔਜਲਾ, ਜਸਵੰਤ ਰਾਏ, ਗੁਰਲਾਲ ਸੈਲਾ, ਠੇਕੇਦਾਰ ਰਾਜਿੰਦਰ ਸਿੰਘ, ਪਰਵੀਨ ਬੰਗਾ, ਗੁਰਨਾਮ ਚੌਧਰੀ, ਜਗਜੀਤ ਸਿੰਘ ਛੜ੍ਹਬੜ, ਰਜਿੰਦਰ ਰੀਹਲ, ਦਲਜੀਤ ਰਾਏ, ਜੋਗਾ ਸਿੰਘ ਪਨੋਂਦੀਆਂ, ਬਲਵਿੰਦਰ ਬਿੱਟਾ, ਮੀਨਾ ਰਾਣੀ, ਜਸਵੰਤ ਰਾਏ, ਕੁਲਵੰਤ ਸਿੰਘ ਮਹਿਤੋਂ,ਚਮਕੌਰ ਸਿੰਘ ਵੀਰ,ਭਾਗ ਸਿੰਘ ਸਰੀਹ, ਹਰਭਜਨ ਸਿੰਘ ਦੂਲਮਾ, ਡਾ ਜਸਪ੍ਰੀਤ ਸਿੰਘ ਬੀਜਾ, ਵਕੀਲ ਸ਼ਿਵ ਕਲਿਆਣ ਜੀ ਦੀ ਸ਼ਮੂਲੀਅਤ ਨਾਲ ਕੁੱਲ 30 ਚੇਹਰੇ ਚੁਣੇ ਗਏ। ਬੈਨੀਵਾਲ ਨੇ ਕਿਹਾ ਕਿ ਬਸਪਾ ਪੰਜਾਬ ਦੀ ਮੁੱਖ ਜਿੰਮੇਵਾਰੀ ਰੈਲੀ ਦੇ ਪ੍ਰਬੰਧਾਂ ਵਿਚ ਵੱਡਾ ਸਮਾਜਿਕ ਤੇ ਆਰਥਿਕ ਯੋਗਦਾਨ ਕਰਨ ਦੀ ਹੈ ਜੋ ਕਿ ਸਾਹਿਬ ਕਾਂਸ਼ੀ ਰਾਮ ਜੀ ਦੇ ਜਾਣ ਤੋਂ ਬਾਅਦ ਪਿਛਲੇ 20 ਸਾਲਾਂ ਵਿਚ ਪਹਿਲੀ ਬਾਰ ਲਗਾਈ ਗਈ ਹੈ। ਸ਼੍ਰੀ ਬੈਨੀਵਾਲ ਨੇ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ ਨੂੰ ਮਿਲੀ ਇਹ ਅਹਿਮ ਸਮਾਜਿਕ ਤੇ ਆਰਥਿਕ ਜ਼ਿੰਮੇਵਾਰੀ ਦਰਸ਼ਾਉਂਦੀ ਹੈ ਕਿ ਦੇਸ਼ ਦੀ ਰਾਸ਼ਟਰੀ ਲੀਡਰਸ਼ਿਪ ਵਿਚ ਪੰਜਾਬ ਦੇ ਵਰਕਰਾਂ ਸਮਰਥਕਾਂ ਨੂੰ ਮਜ਼ਬੂਤ ਗਿਣਿਆ ਜਾਣ ਲੱਗਾ ਹੈ, ਜੋ ਕਿ ਪਿਛਲੇ 20 ਸਾਲਾਂ ਵਿਚ ਪਹਿਲੀ ਵਾਰ ਹੋਇਆ ਹੈ ਜਦੋਂਕਿ ਸਾਹਿਬ ਕਾਂਸ਼ੀ ਰਾਮ ਜੀ ਦੇ ਜਾਣ ਤੋਂ ਬਾਅਦ ਹਮੇਸ਼ਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੇ ਪੰਜਾਬ ਵਿਚ ਵਿਸੇਸ਼ ਯੋਗਦਾਨ ਦਿੱਤਾ ਹੈ, ਇੱਥੋਂ ਤੱਕ ਕਿ ਸੂਬੇ ਦਾ ਮੁੱਖ ਦਫਤਰ ਵੀ ਭੈਣ ਕੁਮਾਰੀ ਮਾਇਆਵਤੀ ਦੇ ਆਸ਼ੀਰਵਾਦ ਨਾਲ ਹੀ 2004 ਵਿਚ ਹੋਂਦ ਵਿੱਚ ਆਇਆ ਸੀ।





















