ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ
ਫੁੱਲਾਂ ਦਾ ਗੁਲਦਸਤਾ ਕੀਤਾ ਭੇਂਟ ਕੀਤੀ ਵਿਚਾਰ ਚਰਚਾ

ਚੰਡੀਗੜ੍ਹ,30 ਜੁਲਾਈ(ਵਿਸ਼ਵ ਵਾਰਤਾ) ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਲੰਬੀ ਵਿਖੇ ਸਥਿਤ ਰਿਹਾਇਸ਼ ਤੇ ਸ.ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਫੁੱਲਾਂ ਦਾ ਗੁਲਦਸਤਾ ਵੀ ਭੇਂਟ ਕੀਤਾ। ਸੁਭਾਵਿਕ ਹੈ ਕਿ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਵੀ ਚਰਚਾ ਇਸ ਮੁਲਾਕਾਤ ਵਿੱਚ ਹੋਈ ਹੋਵੇਗੀ।
ਬੀਤੇ ਕੱਲ੍ਹ ਹੀ ਬਸਪਾ ਦੇ ਸੂਬਾ ਪ੍ਰਧਾਨ ਨੇ ਕੋਟਕਪੂਰਾ ਵਿਚ ਫਿਰੋਜ਼ਪੁਰ ਅਤੇ ਫਰੀਦਕੋਟ ਲੀਡਰਸ਼ਿਪ ਨਾਲ ਬੰਦ ਕਮਰਾ ਚਾਰ ਘੰਟੇ ਮੀਟਿੰਗ ਕੀਤੀ ਸੀ, ਜਿਸ ਵਿਚ ਬੂਥ ਪੱਧਰ ਦੇ ਢਾਂਚੇ ਤੇ ਗੰਭੀਰਤਾ ਨਾਲ ਰੂਪ ਰੇਖਾ ਉਲੀਕੀ ਗਈ ਸੀ।





















