ਬਹੁ-ਕਰੋੜੀ ਡਰੱਗ ਰੈਕਟ ਮਾਮਲਾ
ਜਗਦੀਸ਼ ਭੋਲਾ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ,26ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਬਹੁ-ਚਰਚਿਤ ਅਤੇ ਬਹੁ-ਕਰੋੜੀ ਡਰੱਗ ਰੈਕਟ ਮਾਮਲਿਆਂ ਦੇ ਮੁੱਖ ਮੁਲਜ਼ਮ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਤੇ ਪਹਿਲਵਾਨ ਜਗਦੀਸ਼ ਭੋਲਾ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਪਟੀਸ਼ਨ ਦਾ ਈਡੀ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ।