ਹੁਸ਼ਿਆਰਪੁਰ, 24 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਪਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਵਿੱਚੋਂ ਦਮਨ ਕੁਮਾਰ ਨੇ 437 ਅੰਕ ਪ੍ਰਾਪਤ ਕਰਕੇ ਪਹਿਲਾ, ਭਾਵਨਾ ਨੇ 436 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਜਨੀਸ਼ ਨੇ 436 ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਪ੍ਰਾਪਤ ਕੀਤਾ ਹੈ। ਕੇਤਿਕਾ ਸ਼ਰਮਾ ਅਤੇ ਅਸਮੀਤ ਸਿੰਘ ਨੇ 432 ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ 12 ਵਿਦਿਆਰਥੀਆਂ ਨੇ 90 ਫੀਸਦੀ ਅਤੇ ਇਸ ਤੋਂ ਵਧੇਰੇ ਅੰਕ ਪਾਪਤ ਕੀਤੇ ਹਨ। ਇਸੇ ਹੀ ਤਰ੍ਹਾਂ 64 ਵਿਦਿਆਰਥੀਆਂ ਨੇ 80 ਫੀਸਦੀ ਅਤੇ ਇਸ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਵਧੀਆਂ ਨਤੀਜੇ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਪ੍ਰਿੰਸੀਪਲ ਪਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।
ਸੀਐਮ ਮਾਨ ਨੇ 18 ਜੂਨ ਨੂੰ ਸੱਦੀ SSP’s ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ
ਸੀਐਮ ਮਾਨ ਨੇ 18 ਜੂਨ ਨੂੰ ਸੱਦੀ SSP's ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ ਚੰਡੀਗੜ੍ਹ 17 ਜੂਨ (ਵਿਸ਼ਵ ਵਾਰਤਾ) ਪੰਜਾਬ ਦੇ...