ਚੰਡੀਗੜ੍ਹ, 04 ਅਗਸਤ (ਵਿਸ਼ਵ ਵਾਰਤਾ )-ਜ਼ਹਿਰੀਲੀ ਸ਼ਰਾਬ ਮਾਮਲੇ ਉਤੇ ਆਪਣੀ ਹੀ ਸਰਕਾਰ ਕਾਂਗਰਸ ਖਿਲਾਫ ਆਵਾਜ ਚੁੱਕਣ ਵਾਲੇ ਮੌਜੂਦਾ ਰਾਜ ਸਭਾ ਮੈਂਬਰ ਤੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਖਿਲਾਫ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੋਰਚਾ ਖੋਲ੍ਹ ਦਿੱਤਾ ਹੈ। ਮੰਗਲਵਾਰ ਨੂੰ ਸੂਬਾ ਪ੍ਰਧਾਨ ਜਾਖੜ ਨੇ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਜਾਖੜ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ ‘ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਤਰਾਸਦੀ ਤੋਂ ਬਾਅਦ ਸੋਮਵਾਰ ਨੂੰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਸਰਕਾਰ ਖਿਲਾਫ਼ ਬਿਗੁਲ ਵਜਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਨਿਸ਼ਾਨੇ ‘ਤੇ ਲਿਆ ਸੀ। ਦੋਵਾਂ ਨੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਇੱਕ ਮੰਗ ਪੱਤਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਜ਼ਹਿਰੀਲੀ ਸ਼ਰਾਬ ਕਾਰਨ ਮਾਝੇ ‘ਚ ਵਾਪਰੀ ਤਰਾਸਦੀ ਅਤੇ ਪੰਜਾਬ ਦੇ ਸ਼ਰਾਬ ਮਾਫੀਏ ਦੀ ਸੀ. ਬੀ. ਆਈ. ਅਤੇ ਈ. ਡੀ. ਤੋਂ ਜਾਂਚ ਕਰਾਉਣ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪੰਜਾਬ ਵਿੱਚ ਧੜੱਲੇ ਨਾਲ ਚਲ ਰਹੇ ਨਸ਼ੇ ਦੇ ਕਾਰੋਬਾਰਾਂ ‘ਤੇ ਨੱਥ ਪਾਉਣ ‘ਚ ਕੈਪਟਨ ਸਰਕਾਰ ਫੇਲ੍ਹ ਹੈ।
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ
ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...























