• Latest
  • Trending
ਬਾਦਲਾਂ ਦੀ ਕੋਠੀ ਮੂਹਰੇ ਗਰਜੇ ਕਿਸਾਨ, ਪੰਜਾਬ ਬੰਦ ਸਫਲ ਕਰਨ ਦਾ ਐਲਾਨ, ਮੋਰਚਾ ਜਾਰੀ

ਬਾਦਲਾਂ ਦੀ ਕੋਠੀ ਮੂਹਰੇ ਗਰਜੇ ਕਿਸਾਨ, ਪੰਜਾਬ ਬੰਦ ਸਫਲ ਕਰਨ ਦਾ ਐਲਾਨ, ਮੋਰਚਾ ਜਾਰੀ

6 years ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

12 minutes ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

17 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

9 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

9 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

9 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

9 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

10 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

10 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

11 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

11 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲਾਂ ਦੀ ਕੋਠੀ ਮੂਹਰੇ ਗਰਜੇ ਕਿਸਾਨ, ਪੰਜਾਬ ਬੰਦ ਸਫਲ ਕਰਨ ਦਾ ਐਲਾਨ, ਮੋਰਚਾ ਜਾਰੀ

September 20, 2020
in ਪੰਜਾਬ
ਬਾਦਲਾਂ ਦੀ ਕੋਠੀ ਮੂਹਰੇ ਗਰਜੇ ਕਿਸਾਨ, ਪੰਜਾਬ ਬੰਦ ਸਫਲ ਕਰਨ ਦਾ ਐਲਾਨ, ਮੋਰਚਾ ਜਾਰੀ

ਬਾਦਲਾਂ ਦੀ ਕੋਠੀ ਮੂਹਰੇ ਗਰਜੇ ਕਿਸਾਨ, ਪੰਜਾਬ ਬੰਦ ਸਫਲ ਕਰਨ ਦਾ ਐਲਾਨ, ਮੋਰਚਾ ਜਾਰੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਰੇਲ ਜਾਮ ਦੇ ਸੱਦੇ ਦੀ ਹਮਾਇਤ ਚ ਮਾਲਵੇ ਚ ਰੇਲਾਂ ਜਾਮ ਕਰਨ ਦਾ ਐਲਾਨ
ਬਠਿੰਡਾ /ਲੰਬੀ 21 ਸਤੰਬਰ ( ਕੁਲਬੀਰ ਬੀਰਾ )-ਮੋਦੀ ਹਕੂਮਤ ਵਲੋਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨੀ ਰੂਪ ਦੇਣ ਕਾਰਨ ਰੋਹ ‘ਚ ਆਏ ਤੇ ਬਾਦਲਾਂ ਦੇ ਘਰ ਅੱਗੇ ਜੁੜੇ ਹਜ਼ਾਰਾਂ ਕਿਸਾਨਾਂ, ਨੌਜ਼ਵਾਨਾਂ ਤੇ ਔਰਤਾਂ ਵਲੋ 25 ਸਤੰਬਰ ਨੂੰ 30 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਤੋਂ 26 ਸਤੰਬਰ ਤੱਕ ਰੇਲਾਂ ਜਾਮ ਦੇ ਸੱਦੇ ਦੀ ਹਮਾਇਤ ਕਰਦਿਆਂ ਮਾਲਵੇ ‘ਚ ਰੇਲਾਂ ਜਾਮ ਕਰਨ ਦਾ ਗਰਜਵਾ ਐਲਾਨ ਕੀਤਾ ਹੈ। ਇਹ ਐਲਾਨ ਯੂਨੀਅਨ ਦੀ ਕਾਰਜਕਾਰੀ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਤੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਮੋਰਚਾ ਜ਼ਾਰੀ ਰੱਖਣ ਦਾ ਸੱਦਾ ਦਿੱਤਾ। ਪਿੰਡ ਬਾਦਲ ਵਿਖੇ ਲੱਗੇ ਮੋਰਚੇ ਦੀ ਸਟੇਜ ਦੀ ਸ਼ੁਰੂਆਤ ਅੱਜ ਹਰਿਆਣਾ ਦੇ ਕਿਸਾਨ ਘੋਲ਼ ਦੀ ਹਮਾਇਤ ‘ਚ ਹਜ਼ਾਰਾਂ ਦੇ ਇਕੱਠ ਵਲੋਂ ਆਰਡੀਨੈਂਸਾਂ ਦੀਆਂ ਕਾਪੀਆਂ ਤੇ ਮੋਦੀ ਸਰਕਾਰ ਦੀ ਅਰਥੀ ਸਾੜ ਕੇ ਕੀਤੀ ਗਈ ।ਇਸ ਤੋਂ ਇਲਾਵਾ ਅੱਜ ਲੰਬੀ ਇਲਾਕੇ ਤੋਂ ਇਲਾਵਾ ਮੁਕਤਸਰ,ਬਠਿੰਡਾ, ਫਰੀਦਕੋਟ, ਮੋਗਾ ਤੇ ਮਾਨਸਾ ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਚ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆ ਗਈਆਂ। ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਬਾਦਲ ਮੋਰਚੇ ਚ ਨੌਜਵਾਨਾਂ ਦੀ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਤੇ ਤਸੱਲੀ ਪ੍ਰਗਟ ਕਰਦਿਆਂ ਆਖਿਆ ਕਿ ਕਿਸਾਨੀ ਤੇ ਜਵਾਨੀ ਦੀ ਜੋਟੀ ਖੇਤੀ ਤੇ ਲੋਕ ਵਿਰੋਧੀ ਕਾਨੂੰਨਾਂ ਅਤੇ ਕਿਸਾਨ ਵਿਰੋਧੀ ਨੀਤੀਆਂ ਦਾ ਮੂੰਹ ਮੋੜ ਕੇ ਹੀ ਦਮ ਲਵੇਗੀ। ਬਾਦਲ ਮੋਰਚੇ ‘ਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਜਸਵੀਰ ਸਿੰਘ ਪਿੱਦੀ ਦੀ ਅਗਵਾਈ ਹੇਠ ਮਾਝੇ ਦੇ ਕਿਸਾਨਾਂ ਦੇ ਇੱਕ ਜਥੇ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਅੱਜ ਦੇ ਧਰਨੇ ਨੂੰ ਯੂਨੀਅਨ ਦੇ ਨੌਜਵਾਨ ਆਗੂ ਰਾਜਵਿੰਦਰ ਸਿੰਘ ਰਾਮਨਗਰ, ਅਜੇ ਪਾਲ ਸਿੰਘ ਘੁੱਦਾ, ਰਾਮ ਸਿੰਘ ਭੈਣੀ ਬਾਘਾ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਸਵੀਰ ਸਿੰਘ ਪਿੱਦੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਲਛਮਣ ਸਿੰਘ ਸੇਵੇਵਾਲਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾਕਟਰ ਧੰਨਾ ਮੱਲ ਗੋਇਲ ਤੇ ਮਨਜਿੰਦਰ ਸਿੰਘ ਸਰਾਂ, ਠੇਕਾ ਮੁਲਾਜ਼ਮ ਮੋਰਚੇ ਦੇ ਆਗੂ ਜਗਰੂਪ ਸਿੰਘ , ਕਿਸਾਨ ਆਗੂ ਬਲੌਰ ਸਿੰਘ ਘੱਲਕਲਾਂ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ‘ਤੇ ਟਿੱਪਣੀ ਕਰਦਿਆਂ ਇਸਨੂੰ ਕਿਸਾਨ ਸੰਘਰਸ਼ ਦੇ ਵੱਧ ਰਹੇ ਦਬਾਅ ਦਾ ਸਿੱਟਾ ਕ਼ਰਾਰ ਦਿੰਦਿਆਂ ਖੇਤੀ ਦੀ ਤਬਾਹੀ ਲਿਆਉਣ ਵਾਲੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ ਕੀਤਾ। ਉਹਨਾਂ ਭਾਜਪਾ ਤੇ ਆਰ ਐਸ ਐਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਇਹਨਾਂ ਕਾਨੂੰਨਾਂ ਨੂੰ ਕਿਸਾਨਾਂ ਤੋਂ ਇਲਾਵਾ ਖੇਤ ਮਜ਼ਦੂਰਾਂ, ਮੁਲਾਜ਼ਮਾਂ, ਦੁਕਾਨਦਾਰਾਂ, ਵਪਾਰੀਆਂ ਸਮੇਤ ਸਮੂਹ ਲੋਕਾਂ ਦਾ ਘਾਣ ਕਰਨ ਕਾਲੇ ਕਾਨੂੰਨ ਕ਼ਰਾਰ ਦਿੱਤਾ। ਉਹਨਾਂ ਆਖਿਆ ਕਿ ਮੋਦੀ ਸਰਕਾਰ ਵਲੋਂ ਇਹ ਕਾਨੂੰਨ ਲਿਆਕੇ ਦੇਸ਼ ਦੇ ਲੋਕਾਂ ਨਾਲ਼ ਗਦਾਰੀ ਕੀਤੀ ਹੈ। ਉਹਨਾਂ ਆਖਿਆ ਕਿ ਇਹਨਾਂ ਕਾਨੂੰਨਾਂ ਦੇ ਜ਼ਰੀਏ ਮੋਦੀ ਹਕੂਮਤ ਵਲੋਂ ਖੇਤੀ ਨੂੰ ਤਬਾਹ ਕਰਕੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਸਾਮਰਾਜੀਆਂ ਦੇ ਹਿੱਤ ਪੂਰੇ ਜਾ ਰਹੇ ਹਨ। ਉਹਨਾਂ ਆਖਿਆ ਕਿ ਮੋਦੀ ਹਕੂਮਤ ਵਲੋਂ ਕਰੋਨਾ ਦੀ ਆੜ ਹੇਠ ਲੋਕਾਂ ‘ਤੇ ਆਰਥਿਕ ਤੇ ਫਾਸ਼ੀ ਹੱਲਾ ਬੋਲ ਰੱਖਿਆ ਹੈ ਜੀਹਦੇ ਤਹਿਤ ਲੋਕਾਂ ਦੀ ਜ਼ੁਬਾਨ ਬੰਦੀ ਕੀਤੀ ਜਾ ਰਹੀ ਹੈ ਅਤੇ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਇਕੱਠ ਨੂੰ ਕਿਸਾਨ ਆਗੂ ਭਾਗ ਸਿੰਘ ਮਰਖਾਈ, ਅਮਰਜੀਤ ਸਿੰਘ ਸੈਦੋਕੇ,ਗੁਰਪਾਸ਼ ਸਿੰਘ ,ਪਨਬਸ ਮੁਲਾਜ਼ਮ ਯੂਨੀਅਨ ਦੇ ਰੇਸ਼ਮ ਸਿੰਘ, ਮਨਰੇਗਾ ਯੂਨੀਅਨ ਦੇ ਆਗੂ ਵਰਿੰਦਰ ਸਿੰਘ, ਠੇਕਾ ਮੁਲਾਜ਼ਮ ਮੋਰਚੇ ਦੇ ਆਗੂ ਗੁਰਵਿੰਦਰ ਸਿੰਘ ਪੰਨੂ, ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮਾਂ ਦੇ ਆਗੂ ਸੰਦੀਪ ਖਾਂ, ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਆਗੂ ਜਸਕਰਨ ਸਿੰਘ, ਮਾਸਟਰ ਕੇਡਰ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਤੇ ਨੌਜਵਾਨ ਭਾਰਤ ਸਭਾ ਦੇ ਆਗੂ ਗੁਰਮੁਖ ਸਿੰਘ ਹਿੰਮਤਪੁਰਾ ਨੇ ਵੀ ਸੰਬੋਧਨ ਕੀਤਾ

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Most Popular

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
3 days ago
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 