• Latest
  • Trending
ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ

ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ

5 years ago
ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

42 minutes ago
Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

52 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

1 hour ago
‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

3 hours ago
ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

3 hours ago
Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

3 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

5 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

7 hours ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

7 hours ago
Hindi News
English News
Monday, October 12, 2026
No Result
View All Result
24 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ

June 30, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ

ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ
…ਮਹਿੰਗੀ ਬਿਜਲੀ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਨਹੀਂ ਮਿਲ ਰਹੀ 8 ਘੰਟੇ ਬਿਜਲੀ
…ਕੈਪਟਨ ਨੇ ਮਿਲੀਭੁਗਤ ਕਾਰਨ ਬਾਦਲਾਂ ਵੱਲੋਂ ਕੀਤੇ ਸਮਝੌਤਿਆਂ ‘ਤੇ ਨਾ ਕੀਤੀ ਕੋਈ ਕਾਰਵਾਈ

ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ);-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਮਹਿੰਗੀ ਬਿਜਲੀ ਹੋਣ ਦੇ ਬਾਵਜੂਦ ਆਮ ਲੋਕਾਂ ਅਤੇ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ ਕਿਉਂਕਿ ਪਿਛਲੀ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨਾਲ ਗਲਤ ਬਿਜਲੀ ਸਮਝੌਤੇ ਕੀਤੇ ਸਨ। ਉਨ੍ਹਾਂ ਕਿਹਾ ਕਿ ਗਲਤ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਵਿੱਚ ਬਿਜਲੀ ਦੀ ਘਾਟ ਬਣੀ ਹੋਈ ਹੈ ਅਤੇ ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ ਬਿਜਲੀ ਦੇਣ ਲਈ ਘਰਾਂ ਦੀ ਸਪਲਾਈ ‘ਤੇ ਵੀ 4 ਤੋਂ 5 ਘੰਟੇ ਦੇ ਕੱਟ ਲਾਏ ਜਾ ਰਹੇ ਹਨ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਗਲਤ ਸਮਝੌਤਿਆਂ ਕਾਰਨ ਬਿਜਲੀ ਦੀ ਘਾਟ ਦਾ ਨੁਕਸਾਨ ਸਮੂਹ ਪੰਜਾਬ ਵਾਸੀਆਂ ਨੂੰ ਸਹਿਣਾ ਪੈ ਰਿਹਾ ਹੈ ਕਿਉਂਕਿ ਝੋਨੇ ਦੀ ਲੁਆਈ ਦੇ ਸੀਜਨ ਦੌਰਾਨ ਨਾ ਤਾਂ ਟਿਊਬਵੈਲਾਂ ਨੂੰ 8 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਾ ਹੀ ਘਰਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਜਦੋਂ ਕਿ ਪੰਜਾਬ ਵਿੱਚ ਹੋਰਨਾਂ ਰਾਜਾਂ ਤੋਂ ਮਹਿੰਗੀ ਬਿਜਲੀ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਬਿਜਲੀ ਸਮਝੌਤਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਇਹ ਸਮਝੌਤੇ ਰੱਦ ਕੀਤੇ ਜਾਣੇ ਚਾਹੀਦੇ ਹਨ।
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰੇਸਾਨ ਕੀਤਾ ਜਾ ਰਿਹਾ ਹੈ ਕਿਉਂਕਿ ਝੋਨੇ ਦੀ ਲੁਆਈ ਲਈ 8 ਘੰਟੇ ਬਿਜਲੀ ਦੀ ਸਪਲਾਈ ਪੂਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਿਟਡ (ਪੀਐਸਪੀਸੀਐਲ) ਨੇ ਆਕਲੀ ਭਾਜਪਾ ਸਰਕਾਰ ਵੱਲੋਂ ਲਾਏ ਗਏ ਤਿੰਨ ਪ੍ਰਾਈਵੇਟ ਬਿਜਲੀ ਪਾਵਰ ਪਲਾਂਟਾਂ ਨੂੰ ਹੁਣ ਤੱਕ 20,000 ਕਰੋੜ ਰੁਪਏ ਫਿਕਸ ਚਾਰਜ ਦੇ ਰੂਪ ਵਿੱਚ ਦਿੱਤੇ ਹਨ, ਜਿਨਾਂ ਵਿੱਚੋਂ ਕਰੀਬ 5700 ਕਰੋੜ ਰੁਪਏ ਦੀ ਅਦਾਇਗੀ ਬਿਨਾਂ ਬਿਜਲੀ ਲਏ ਕੀਤੀ ਗਈ ਹੈ। ਚੀਮਾ ਨੇ ਕਿਹਾ ਕਿ ਬਿਨਾਂ ਬਿਜਲੀ ਖਰੀਦੇ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਪੈਸੇ ਬਾਦਲ ਸਰਕਾਰ ਵੱਲੋਂ ਕੀਤੇ ਗਲਤ ਸਮਝੌਤਿਆਂ ਕਾਰਨ ਦੇਣੇ ਪਏ ਹਨ, ਜਿਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਵੀ ਜੰਿਮੇਵਾਰ ਹਨ।
ਆਪ ਆਗੂ ਨੇ ਕਿਹਾ ਕਿ ਗਲਤ ਸਮਝੌਤਿਆਂ ਕਾਰਨ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਬਿਨਾਂ ਬਿਜਲੀ ਉਤਪਾਦਨ ਕੀਤੇ ਨੁਕਸਾਨ ਦੀ ਅਦਾਇਗੀ ਪੀਐਸਪੀਸੀਐਲ ਨੂੰ ਕਰਨੀ ਪੈਂਦੀ ਹੈ, ਪਰ ਲੋੜ ਸਮੇਂ ਬਿਜਲੀ ਦੀ ਪੂਰਤੀ ਨਾ ਕਾਰਨ ‘ਤੇ ਇਨਾਂ ਪਾਵਰਾਂ ਪਲਾਂਟਾਂ ਨੂੰ ਜੁਰਮਾਨਾ ਕਰਨ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ। ਇਸ ਤੋਂ ਸਪਸਟ ਹੁੰਦਾ ਹੈ ਕਿ ਤਤਕਾਲੀ ਸਰਕਾਰ ਅਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਵਿਚਕਾਰ ਹੋਏ ਸਮਝੌਤੇ ਪੰਜਾਬ ਅਤੇ ਖੇਤੀਬਾੜੀ ਵਿਰੁੱਧ ਹਨ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀਆਂ ਗਲਤ ਨੀਤੀਆਂ ਨੇ ਲੋਕਾਂ ਨੂੰ ਬੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਇਨ੍ਹਾਂ ਆਗੂਆਂ ਨੇ ਪੰਜਾਬ ਵਿਚੋਂ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਨੂੰ ਖਤਮ ਕਰ ਦਿੱਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਦੀ ਜਾਂਚ ਕਰਨ ਅਤੇ ਵਾਈਟ ਪੇਪਰ ਜਾਰੀ ਕਾਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਬਿਜਲੀ ਸਮਝੌਤਿਆਂ ਦੀ ਜਾਂਚ ਕਰਵਾਈ ਅਤੇ ਨਾ ਹੀ ਵਾਈਟ ਪੇਪਰ ਜਾਰੀ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਕੰਪਨੀਆਂ ਨਾਲ ਮਿਲੇ ਹੋਣ ਦਾ ਦੋਸ ਲਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਜਾਣਬੁੱਝ ਕੇ ਸਰਕਾਰੀ ਪਾਵਰ ਪਲਾਂਟ ਬੰਦ ਕੀਤੇ ਹਨ, ਤਾਂ ਜੋ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਲਤ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਅਤੇ ਬਿਜਲੀ ਸਪਲਾਈ ਦੀ ਸੁਚੱਜਾ ਪ੍ਰਬੰਧ ਕੀਤਾ ਜਾਵੇ।

Tags: aam admi partyHARPAL CHEEMApunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

by Ankit
October 12, 2026
0

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 12 ਅਕਤੂਬਰ...

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

by Jaspreet Kaur
October 12, 2026
0

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਪੰਜਾਬ 'ਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ:...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12, ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

by Jaspreet Kaur
October 12, 2026
0

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ): ਐਸ.ਆਈ. ਆਰ. ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

by Ankit
October 12, 2026
0

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 12 ਅਕਤੂਬਰ...

Most Popular

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

by Ranjit Singh
3 weeks ago
0

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ - SGPC ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 