ਬਠਿੰਡਾ 15 ਮਾਰਚ ( ਵਿਸ਼ਵ ਵਾਰਤਾ )- :- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ ਹੋ ਗਿਆ ਹੈ । ਦੱਸਣਯੋਗ ਹੈ ਕਿ ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ ਚ ਇਲਾਜ ਚੱਲ ਰਿਹਾ ਸੀ ਜੋ ਕਿ ਲੰਬੇ ਸਮੇਂ ਤੋਂ ਬਿਮਾਰ ਸਨ । ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਸ਼੍ਰੋਮਣੀ ਕਮੇਟੀ ਮੈਂਬਰ ਤੋਂ ਇਲਾਵਾ ਅਕਾਲੀ ਦਲ ਦੀਆਂ ਸਰਗਰਮੀਆਂ ਚ ਵਧ ਚਡ਼੍ਹ ਕੇ ਭਾਗ ਲੈਂਦੇ ਸਨ ਅਤੇ ਉਹ ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀਆਂ ਚੋ ਸਮਝੇ ਜਾਂਦੇ ਸਨ ।ਉਨ੍ਹਾਂ ਦਾ ਨਾਮ 2 ਵਰ੍ਹੇ ਪਹਿਲਾਂ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਤੇ ਵਿਵਾਦਾਂ ਚ ਘਿਰਿਆ ਸੀ ਅਤੇ ਉਨ੍ਹਾਂ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਵੀ ਕੀਤੀ ਗਈ ਸੀ ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...






















