ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਰਾਜਪਾਲ ਨੇ ਸਰਕਾਰ ਵੱਲੋਂ ਭੇਜੇ ਨਾਮ ਵਾਲੀ ਫਾਈਲ ਭੇਜੀ ਸੀ ਵਾਪਸ
ਚੰਡੀਗੜ੍ਹ 11 ਅਕਤੂਬ(ਵਿਸ਼ਵ ਵਾਰਤਾ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਵੱਲੋਂ ਭੇਜੇ ਗਏ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਨਾਮ ਵਾਲੀ ਫਾਈਲ ਮੋੜੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਰਾਜਪਾਲ ਵੱਲੋਂ ਭੇਜੀ ਚਿੱਠੀ ਤੇ ਵਿਚਾਰ ਕਰਨਗੇ ਅਤੇ ਸਰਕਾਰ ਵੱਲੋਂ ਰਾਜਪਾਲ ਵੱਲੋਂ ਮੰਗੇ ਗਏ ਤਿੰਨ ਨਾਵਾਂ ਦਾ ਪੈਨਲ ਵੀ ਬਹੁਤ ਜਲਦ ਰਾਜਪਾਲ ਨੂੰ ਭੇਜ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਲ 14 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਆਪਣਾ ਪੱਖ ਰੱਖਣਗੇ ਅਤੇ ਪੂਰੀ ਤਿਆਰੀ ਨਾਲ ਜਾਣਗੇ।