ਬਾਬਾ ਬਕਾਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਔਰਤਾਂ ਲਈ ਵੱਡਾ ਐਲਾਨ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ)-ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਮੌਕੇ ਤੇ ਹੋ ਰਹੇ ਰਾਜ ਪੱਧਰੀ ਸਮਾਗਮ ਵਿੱਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਨਵਾੜੀ ਵਰਕਰਾਂ ਦੀਆਂ 6 ਹਜ਼ਾਰ ਪੋਸਟਾਂ ਕੱਢੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਭਰਤੀ ਜਲਦੀ ਤੋਂ ਜਲਦੀ ਮੁਕੰਮਲ ਕੀਤੀ ਜਾਵੇਗੀ।