ਬਾਲੀਵੁਡ ਸਟਾਰ ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਗ੍ਰਿਫਤਾਰ
ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ)-ਬਾਲੀਵੁਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀ ਕਾਬੂ ਕਰ ਲਏ ਗਏ ਹਨ। ਸੋਮਵਾਰ ਦੇਰ ਰਾਤ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ। ਗੌਰਤਲਬ ਹੈ ਕਿ 14 ਅਪ੍ਰੈਲ ਨੂੰ ਸਵੇਰੇ 5 ਵਜੇ ਬਾਂਦਰਾ ‘ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਗੋਲੀਬਾਰੀ ਕੀਤੀ ਗਈ ਸੀ। ਬਾਈਕ ‘ਤੇ ਆਏ ਦੋ ਹਮਲਾਵਰਾਂ ਨੇ 4 ਰਾਊਂਡ ਫਾਇਰ ਕੀਤੇ ਸਨ। ਘਟਨਾ ਤੋਂ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।