ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ
ਨਵਾਂਸ਼ਹਿਰ, 13 ਫਰਵਰੀ (ਵਿਸ਼ਵ ਵਾਰਤਾ)-ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਸੁਰੱਖਿਆ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਬਾਲ ਸੁਰੱਖਿਆ ਅਫ਼ਸਰ ਸਮਾਇਲੀ ਥਿੰਦ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਕਰਮਚਾਰੀਆਂ ਤੇ ਕਮੇਟੀ ਮੈਂਬਰਾਂ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸਮਾਇਲੀ ਥਿੰਦ ਨੇ ਦੱਸਿਆ ਕਿ ਪਹਿਲਾਂ ਵੀ ਸਕੂਲੀ ਵਾਹਨਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇਅੱਜ ਦੀ ਚੈਕਿੰਗ ਸੜਕ ਸੁਰੱਖਿਆ ਮਹੀਨੇ ਅਤੇ ‘ਸੜਕ ਸੁਰੱਖਸ਼ਾ, ਜੀਵਨ ਰੱਖਸ਼ਾ’ ਮੁਹਿੰਮ ਤਹਿਤ ਕੀਤੀ ਗਈ।






















