ਬਾਹਰੀ ਰਾਜਾਂ ਦੇ ਡਰਾਇਵਰਾਂ ਦਾ ਸਕੂਲ ਪ੍ਰਿੰਸੀਪਲ ਰਿਕਾਰਡ ਰੱਖਣ ਲਾਜ਼ਮੀ
ਫਾਜਿਲਕਾ 23 ਅਪ੍ਰੈਲ (ਵਿਸ਼ਵ ਵਾਰਤਾ):- ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਜਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿਖੇ 60 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 19 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ।ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬਾਹਰੀ ਰਾਜਾਂ ਦੇ ਆਏ ਡਰਾਇਵਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾ ਕੇ ਸਕੂਲ ਪ੍ਰਿੰਸੀਪਲ ਕੋਲ ਰਿਕਾਰਡ ਹੋਣਾ ਲਾਜ਼ਮੀ ਹੈ। ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।
ਸਾਡੀ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੋਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ।ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ।
ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਟੀਮ ਦੇ ਮੈਂਬਰ ਰਣਵੀਰ ਕੌਰ, ਕੌਸ਼ਲ, ਅਜੈ ਸ਼ਰਮਾ, ਭੁਪਿੰਦਰਦੀਪ ਸਿੰਘ, ਨਿਸ਼ਾਨ ਸਿੰਘ, ਰੁਪਿੰਦਰ ਸਿੰਘ, ਟ੍ਰੈਫਿਕ ਪੁਲਿਸ ਪਵਨ ਕੁਮਾਰ, ਸੁਰਿੰਦਰ, ਕ੍ਰਿਸ਼ਨ ਕੁਮਾਰ ਸਿੱਖਿਆ ਵਿਭਾਗ ਹਾਜ਼ਰ ਸਨ।