ਬਿਕਰਮ ਚਹਿਲ ਦੇ ਹੱਕ ਵਿੱਚ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਕਰਨਗੇ ਸਨੌਰ ਹਲਕੇ ਵਿੱਚ ਚੋਣ ਮੀਟਿੰਗ
ਵਰਕਰਾਂ ਵਿੱਚ ਭਰਨਗੇ ਨਵਾਂ ਜੋਸ਼
ਸਨੌਰ,9 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਲੋਕ ਕਾਂਗਰਸ ਸੁਪਰੀਮੋ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ 10 ਫਰਵਰੀ ਨੂੰ ਵਿਧਾਨ ਸਭਾ ਹਲਕਾ ਸਨੌਰ ਦੇ ਵਰਕਰਾਂ ਨਾਲ ਚੋਣ ਮੀਟਿੰਗ ਕਰਨਗੇ। ਵਰਕਰਜ਼ ਨਾਲ ਇਹ ਚੋਣ ਮੀਟਿੰਗ ਕੱਲ੍ਹ ਸਵੇਰੇ 11 ਵਜੇ ਸਨੌਰ ਮੰਡੀ ਵਿੱਚ ਹੋਵੇਗੀ। ਇਸ ਦੌਰਾਨ ਉਹਨਾਂ ਵੱਲੋਂ ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਪ੍ਰਚਾਰ ਕੀਤਾ ਜਾਵੇਗਾ ਅਤੇ ਨਾਲ ਹੀ ਉਹ ਵਰਕਰਾਂ ਵਿੱਚ ਨਵਾਂ ਜੋਸ਼ ਵੀ ਭਰਨਗੇ। ਇਸ ਦੀ ਜਾਣਕਾਰੀ ਨਗਰ ਕੌਂਸਲ ਪ੍ਰਧਾਨ ਇੰਦਰ ਕੁਮਾਰ ਸ਼ਿੰਦੀ ਨੇ ਦਿੱਤੀ । ਉਹਨਾਂ ਨੇ ਦੱਸਿਆ ਕਿ ਇਸ ਦੌਰਾਨ ਭਾਰੀ ਗਿਣਤੀ ਵਿੱਚ ਵਰਕਰਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਅਤੇ ਹਲਕੇ ਨਾਲ ਸੰਬੰਧਿਤ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।