ਅੰਮ੍ਰਿਤਸਰ, 12 ਨਵੰਬਰ, 2020 (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਵੀ ਕੋਰੋਨਾ ਨੇ ਆ ਘੇਰਿਆ ਹੈ।
ਇਸ ਗੱਲ ਦੀ ਜਾਣਕਾਰੀ ਖੁਦ ਸ: ਮਜੀਠੀਆ ਨੇ ਦਿੱਤੀ ਹੈ।
ਉਹਨਾਂ ਕਿਹਾ ਕਿ ਉਹਨਾਂ ਦਾ ਟੈਸਟ ਪਾਜ਼ਿਟਿਵ ਆਇਆ ਹੈ।
ਸ: ਮਜੀਠੀਆ ਨੇ ਪਿਛਲੇ ਦਿਨਾਂ ਵਿੱਚ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਗਾਹ ਕੀਤਾ ਹੈ ਕਿ ਉਹ ਆਪਣੀ ਸਿਹਤ ਦਾ ਖ਼ਿਆਲ ਰੱਖਣ, ਸੈਲਫ਼ ਕੁਆਰੰਟੀ ਹੋ ਜਾਣ ਅਤੇ ਆਪਣੇ ਕੋਵਿਡਟੈ ਸਟ ਕਰਵਾਉਣ।