ਬਿਕਰਮ ਮਜੀਠੀਆ ਡਰੱਗ ਰੈਕਟ ਮਾਮਲਾ :
ਹੁਣ, ਇਸ ਦਿਨ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ , 9ਅਪ੍ਰੈਲ(ਵਿਸ਼ਵ ਵਾਰਤਾ)- ਡਰੱਗ ਰੈਕਟ ਮਾਮਲਿਆਂ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਬੈਰਕ ਬਦਲਣ ਲਈ ਪਾਈ ਗਈ ਪਟੀਸ਼ਨ ਤੇ ਬੀਤੇ ਦਿਨ ਮੁਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਟਿਆਲਾ ਜੇਲ੍ਹ ਪ੍ਰਸ਼ਾਸਨ ਵੱਲੋਂ ਅਦਾਲਤ ਵਿੱਚ ਆਪਣਾ ਜਵਾਬ ਦਾਖਲ ਕਰਵਾ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ।