ਬਿਕਰਮ ਮਜੀਠੀਆ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ
ਨਵੀਂ ਐਸਆਈਟੀ ਨੂੰ ਮਿਲ ਸਕਦਾ ਹੈ ਮਜੀਠੀਆ ਦਾ ਰਿਮਾਂਡ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ)- ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਮਜੀਠੀਆ ਨੂੰ 8 ਮਾਰਚ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਵਾਧਾ ਕਰਕੇ ਦੁਬਾਰਾ ਜੇਲ੍ਹ ਭੇਜ ਦਿੱਤਾ ਗਿਆ ਸੀ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਮਜੀਠੀਆ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਨਵੀਂ ਸਰਕਾਰ ਵੱਲੋਂ ਬਦਲ ਦਿੱਤੀ ਗਈ ਹੈ। ਇਸ ਲਈ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਨਵੀਂ ਐਸਆਈਟੀ ਮਜੀਠੀਆ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰ ਸਕਦੀ ਹੈ।