ਬਹੁ ਕਰੋੜੀ ਡਰੱਗ ਰੈਕੇਟ ਮਾਮਲਾ
ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੇ ਲੱਗੀ ਰੋਕ ਦੀ ਮਿਆਦ ਪੂਰੀ, ਅੱਜ ਹੋ ਸਕਦੇ ਹਨ ਅਦਾਲਤ ‘ਚ ਪੇਸ਼
ਚੰਡੀਗੜ੍ਹ, 23 ਫਰਵਰੀ (ਵਿਸ਼ਵ ਵਾਰਤਾ): ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਸਕਦੇ ਹਨ । ਸੁਪਰੀਮ ਕੋਰਟ ਵੱਲੋਂ ਉਹਨਾਂ ਖ਼ਿਲਾਫ਼ ਦਰਜ ਨਸ਼ਿਆਂ ਦੇ ਮਾਮਲੇ ਵਿਚ ਕੇਸ ਦੀ ਸੁਣਵਾਈ ਦੌਰਾਨ ਉਹਨਾਂ ਨੂੰ ਅੰਤਰਿਮ ਰਾਹਤ ਵਜੋਂ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਸਮੇਂ ਇਹ ਹਦਾਇਤ ਕੀਤੀ ਸੀ ਕਿ ਉਹ 23 ਫਰਵਰੀ ਨੂੰ ਸਥਾਨਕ ਅਦਾਲਤ ਵਿਚ ਪੇਸ਼ ਹੋ ਕੇ ਜ਼ਮਾਨਤ ਲਈ ਅਪਲਾਈ ਕਰਨ। ਸੁਪਰੀਮ ਕੋਰਟ ਵੱਲੋਂ ਉਹਨਾਂ ਦੀ ਗ੍ਰਿਫਤਾਰੀ ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਗਈ ਸੀ, ਜਿਸ ਦੀ ਮਿਆਦ ਅੱਜ ਪੂਰੀ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਨਾਂਹ ਕੀਤੀ ਸੀ ਜਿਸ ਮਗਰੋਂ ਉਹ ਸੁਪਰੀਮ ਕੋਰਟ ਗਏ ਸਨ।