ਬਿਕਰਮ ਮਜੀਠੀਆ ਦੀ ਜ਼ਮਾਨਤ ਤੇ ਸੁਣਵਾਈ ਨੂੰ ਲੈ ਕੇ ਵੱਡੀ ਖ਼ਬਰ
ਪੜ੍ਹੋ, ਅਦਾਲਤ ਤੇ ਕੀ ਸੁਣਾਇਆ ਫੈਸਲਾ
ਚੰਡੀਗੜ੍ਹ, 29ਜੁਲਾਈ(ਵਿਸ਼ਵ ਵਾਰਤਾ)- ਨਸ਼ਾ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ ਹੈ। ਚਾਰ ਘੰਟਿਆਂ ਤੱਕ ਚੱਲੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਇਹ ਵੀ ਦੱਸਣਾ ਬਣਦਾ ਹੈ ਕਿ ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਸੁਣਵਾਈ 29 ਜੁਲਾਈ ਲਈ ਤੈਅ ਕੀਤੀ ਗਈ ਸੀ।






















