ਬਿਕਰਮ ਮਜੀਠੀਆ ਦੇ ਘਰ ‘ਚ ਪੁਲਿਸ ਦੀ ਛਾਪੇਮਾਰੀ
ਚੰਡੀਗੜ੍ਹ,25 ਜਨਵਰੀ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਕੱਲ੍ਹ ਹਾਈਕੋਰਟ ਵੱਲੋਂ ਅਗਾਊਂ ਜਮਾਨਤ ਅਰਜੀ ਰੱਦ ਹੋਣ ਤੋਂ ਬਾਅਦ ਅੱਜ ਉਹਨਾਂ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਦੇ ਸੀਨਅਰ ਅਧਿਕਾਰੀਆਂ ਦੀ ਦੇਖਰੇਖ ਹੇਠ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ।