ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ-ਬਦਲੀ ਜਾ ਸਕਦੀ ਹੈ ਐਸਆਈਟੀ!
ਚੰਡੀਗੜ੍ਹ,18 ਮਾਰਚ(ਵਿਸ਼ਵ ਵਾਰਤਾ)- ਡਰੱਗ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਉਹਨਾਂ ਦੇ ਕੇਸ ਨਾਲ ਜੁੜੀਆਂ ਫਾਇਲਾਂ ਨੂੰ ਇਕ ਵਾਰ ਫਿਰ ਤੋਂ ਰੀਵੀਊ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਮਾਮਲੇ ਦੀ ਜਾਂਚ ਕਰ ਰਹੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੂੰ ਵੀ ਬਦਲਿਆ ਜਾ ਸਕਦਾ ਹੈ।