ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ;ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਫਿਰ ਹੋਈ ਮੁਲਤਵੀ
ਚੰਡੀਗੜ੍ਹ,23 ਮਈ(ਵਿਸ਼ਵ ਵਾਰਤਾ)- ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਹਾਈਕੋਰਟ ਵੱਲੋਂ 30 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਜ਼ਮਾਨਤ ਲਈ ਪਹਿਲਾਂ ਸੁਪਰੀਮ ਕੋਰਟ ਕੋਲ ਅਰਜੀ ਪਾਈ ਸੀ ਪਰ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਹਾਈਕੋਰਟ ਦੇ ਬੈਂਚ ਕੋਲ ਅਰਜੀ ਪਾਉਣ ਲਈ ਕਿਹਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਹਾਈਕੋਰ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਮੰਗੀ ਹੈ ਅਤੇ ਸਟੇਟਸ ਰਿਪੋਰਟ 30 ਮਈ ਤੋਂ ਪਹਿਲਾਂ ਪਹਿਲਾਂ ਦਾਖਲ ਕਰਵਾਉਣ ਦੇ ਹੁਕਮ ਦਿੱਤੇ ਹਨ।