ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ
ਪੜ੍ਹੋ,ਕਦੋਂ ਤੱਕ ਵਧਾਈ ਗਈ ਗ੍ਰਿਫਤਾਰੀ ਤੇ ਰੋਕ
ਚੰਡੀਗੜ੍ਹ,27 ਜਨਵਰੀ(ਵਿਸ਼ਵ ਵਾਰਤਾ)- ਅਕਾਲੀ ਆਗੂ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੇ ਲੱਗੀ ਤਿੰਨ ਦਿਨਾਂ ਰੋਕ ਨੂੰ ਸੁਪਰੀਮ ਕੋਰਟ ਵੱਲੋ ਸੋਮਵਾਰ ਤੱਕ ਵਧਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰੀ ਤੋਂ ਸੋਮਵਾਰ, 31 ਜਨਵਰੀ ਤੱਕ ਸੁਰੱਖਿਆ ਦਿੱਤੀ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਜ਼ਬਰਦਸਤੀ ਕਦਮ ਨਾ ਚੁੱਕਣ ਲਈ ਕਿਹਾ ਹੈ, ਸੋਮਵਾਰ ਨੂੰ ਹੀ ਮਜੀਠੀਆ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਵੇਗੀ।