ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ,ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ
ਪੜ੍ਹੋ,ਕਦੋਂ ਤੱਕ ਲਗਾਈ ਗ੍ਰਿਫਤਾਰੀ ਤੇ ਰੋਕ
ਚੰਡੀਗੜ੍ਹ,31ਜਨਵਰੀ(ਵਿਸ਼ਵ ਵਾਰਤਾ)- ਐਨਡੀਪੀਐਸ ਐਕਟ ਵਿੱਚ ਘਿਰੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਅਗਾਊਂ ਜਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਵੱਲੋਂ ਉਹਨਾਂ ਦੀ ਗ੍ਰਿਫਤਾਰੀ ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਉਹ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ।