ਬਿਕਰਮ ਮਜੀਠੀਆ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ
ਪੜ੍ਹੋ,ਕਿੰਨੇ ਦਿਨਾਂ ਤੱਕ ਗ੍ਰਿਫਤਾਰੀ ‘ਤੇ ਲਾਈ ਗਈ ਰੋਕ
ਚੰਡੀਗੜ੍ਹ,25 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੇ ਤਿੰਨ ਦਿਨਾਂ ਲਈ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਬਿਕਰਮ ਮਜੀਠੀਆ ਵਿਧਾਨ ਸਭਾ ਚੋਣਾਂ ਲਈ ਆਪਣੀ ਨਾਮਜ਼ਦਗੀ ਭਰ ਸਕਦੇ ਹਨ ਅਤੇ ਨਾਲ ਹੀ ਉਹਨਾਂ ਵੱਲੋਂ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ ਵੀ ਪਾਈ ਜਾਵੇਗੀ।