ਬਿਕਰਮ ਮਜੀਠੀਆ ਵੱਲੋਂ ਵੱਡਾ ਐਲਾਨ
ਇੱਕਲੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਹੀ ਲੜਨਗੇ ਚੋਣ
ਚੰਡੀਗੜ੍ਹ,1 ਫਰਵਰੀ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਮਜੀਠਾ ਹਲਕੇ ਤੋਂ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਚੁਣੌਤੀ ਸਵੀਕਾਰਦੇ ਹੋਏ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ । ਮਜੀਠਾ ਤੋਂ ਉਹਨਾਂ ਦੀ ਪਤਨੀ ਗਨੀਵ ਕੌਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜਨਗੇ।