• Latest
  • Trending
ਬਿਕਰਮ ਮਜੀਠੀਆ ਵੱਲੋਂ ਦੋਸ਼ੀ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ ਸੀਬੀਆਈ ਜਾਂਚ ਦੀ ਮੰਗ

ਬਿਕਰਮ ਮਜੀਠੀਆ ਵੱਲੋਂ ਦੋਸ਼ੀ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ ਸੀਬੀਆਈ ਜਾਂਚ ਦੀ ਮੰਗ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

3 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

3 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

4 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਕਰਮ ਮਜੀਠੀਆ ਵੱਲੋਂ ਦੋਸ਼ੀ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ ਸੀਬੀਆਈ ਜਾਂਚ ਦੀ ਮੰਗ

September 25, 2019
in ਪੰਜਾਬ
ਬਿਕਰਮ ਮਜੀਠੀਆ ਵੱਲੋਂ ਦੋਸ਼ੀ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ ਸੀਬੀਆਈ ਜਾਂਚ ਦੀ ਮੰਗ

ਕਿਹਾ ਕਿ ਮੁੱਖ ਮੰਤਰੀ ਦੀ ਭਰੋਸੇਯੋਗਤਾ  ਉੱਤੇ ਸੁਆਲ ਉੱਠਦਾ ਹੈ, ਕਿਉਂਕਿ ਉਸ ਨੇ ਤੈਅ ਸੀਮਾ ਅੰਦਰ ਜਾਂਚ ਦੇ ਹੁਕਮ ਦਿੱਤੇ ਸਨ

ਕਾਂਗਰਸੀ ਹਕੂਮਤ ਦੌਰਾਨ ਹੋਏ 10 ਦੁਖਦਾਈ ਹਾਦਸਿਆਂ ਦੀ ਜਾਂਚ ਜਨਤਕ ਕਰਨ, ਜ਼ਿੰਮੇਵਾਰੀ ਤੈਅ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਦੀ ਮੰਗ ਕੀਤੀ

ਚੰਡੀਗੜ੍ਹ/22 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਲਈ ਮਨੁੱਖੀ ਜ਼ਿੰਦਗੀਆਂ ਦੀ ਕੋਈ ਕੀਮਤ ਨਹੀਂ ਹੈ ਅਤੇ ਇਹ ਸਰਕਾਰੀ ਲਾਪਰਵਾਹੀ ਦੇ ਘਿਨੌਣੇ ਕੇਸਾਂ ਦੀ ਜਾਂਚ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ ਅਤੇ ਪਿਛਲੇ ਸਾਲ ਅੰਮ੍ਰਿਤਸਰ ਦੁਸਹਿਰਾ ਹਾਦਸੇ ਅਤੇ ਇਸ ਮਹੀਨੇ ਬਟਾਲਾ ਦੀ ਪਟਾਕਾ ਫੈਕਟਰੀ ‘ਚ ਧਮਾਕੇ ਦੇ ਪੀੜਤਾਂ ਨੂੰ ਇਨਸਾਫ ਦੇਣ ਤੋਂ ਇਨਕਾਰ ਕਰ ਰਹੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਹਨਾਂ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਦੀ ਲਾਪਰਵਾਹੀ ਕਰਕੇ ਇਹ ਭਿਆਨਕ ਹਾਦਸੇ ਵਾਪਰੇ ਹਨ, ਉਹਨਾਂ ਨੂੰ ਫੜਣ ਲਈ ਇਹਨਾਂ ਸਾਰੇ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਇਸ ਜਾਂਚ ਵਿਚ ਇਹ ਪੜਤਾਲ ਹੋਣੀ ਚਾਹੀਦੀ ਹੈ ਕਿ ਕਾਂਗਰਸ ਸਰਕਾਰ ਦੇ ਹੁਕਮ ਉੱਤੇ ਸ਼ੁਰੂ ਕੀਤੀਆਂ ਜਾਂਚਾਂ ਨੂੰ ਲਟਕਾਇਆ ਕਿਉਂ ਗਿਆ ਹੈ ਅਤੇ ਜਾਂਚ ਦੇ ਨਤੀਜਿਆਂ ਨੂੰ ਜਨਤਕ ਕਿਉਂ ਨਹੀਂ ਕੀਤਾ ਹੈ ਅਤੇ ਦੋਸ਼ੀ ਕਾਂਗਰਸੀਆਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਰੇ ਦੋਸ਼ੀ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ ਐਫਆਈਆਰਜ਼ ਦਰਜ ਕਰਨੀਆਂ ਚਾਹੀਦੀਆਂ ਹਨ ਅਤੇ ਉਹਨਾਂ ਨੂੰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।

ਇਹ ਟਿੱਪਣੀ ਕਰਦਿਆਂ ਕਿ ਕਿਸੇ ਵੀ ਲੋਕਤੰਤਰ ਵਿਚ ਮਨੁੱਖੀ ਜ਼ਿੰਦਗੀਆਂ ਦੇ ਨੁਕਸਾਨ ਨੂੰ ਅਣਦੇਖਾ ਕਰਨਾ ਅਤੇ ਉਸ ਲਈ ਜ਼ਿੰਮੇਵਾਰੀ ਤੈਅ ਕਰਨ ‘ਚ ਨਾਕਾਮ ਹੋਣਾ ਬਰਦਾਸ਼ਤਯੋਗ ਨਹੀਂ ਹੁੰਦਾ, ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਨੂੰ ਦਬਾਇਆ ਜਾ ਰਿਹਾ ਹੈ ਅਤੇ ਅਪਰਾਧਿਕ ਲਾਪਰਵਾਹੀ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਬਚਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਨੂੰ ਇਨਸਾਫ ਦੇਣ ਪ੍ਰਤੀ ਅਜਿਹੇ ਲਾਪਰਵਾਹ ਵਤੀਰੇ ਨੇ ਮੁੱਖ ਮੰਤਰੀ ਦੀ ਭਰੋਸੇਯੋਗਤਾ ਉੱੋਪਰ ਸੁਆਲ ਖੜ੍ਹਾ ਕਰ ਦਿੱਤਾ ਹੈ, ਜਿਸ ਨੇ ਇਹਨਾਂ ਕੇਸਾਂ ਵਿਚ ਤੈਅ ਸੀਮਾ ਅੰਦਰ ਜਾਂਚ ਕਰਵਾਉਣ ਦਾ ਹੁਕਮ ਦਿੱਤਾ ਸੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਦੁਸਹਿਰਾ ਹਾਦਸਾ ਕੇਸ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਜਾਂਚ ਦੀ ਰਿਪੋਰਟ ਚਾਰ ਹਫ਼ਤਿਆਂ ਦੇ ਅੰਦਰ ਜਨਤਕ ਕੀਤੀ ਜਾਵੇਗੀ। ਉੁਹਨਾਂ ਕਿਹਾ ਕਿ ਇਸ ਹਾਦਸੇ ਨੂੰ ਲਗਭਗ ਇੱਕ ਸਾਲ ਬੀਤ ਗਿਆ ਅਤੇ ਪੀੜਤ ਪਰਿਵਾਰਾਂ ਨੇ ਹੁਣ ਰੋਸ ਵਜੋਂ ਸੜਕਾਂ ਉੱਤੇ ਆਉਣ ਦਾ ਐਲਾਨ ਕੀਤਾ ਹੈ, ਕਿਉਂਕਿ ਅਜੇ ਤਕ ਇਸ ਹਾਦਸੇ ਦੀ ਜਾਂਚ ਰਿਪੋਰਟ ਜਾਰੀ ਨਹੀਂ ਕੀਤੀ ਗਈ ਹੈ।  ਉਹਨਾਂ ਕਿਹਾ ਕਿ ਕਾਂਗਰਸੀ ਕੌਂਸਲਰ ਮਿੱਠੂ ਮਦਾਨ, ਨਵਜੋਤ ਸਿੱਧੂ ਅਤੇ ਉਸ ਦੀ ਪਤਨੀ ਡਾਕਟਰ ਨਵਜੋਤ ਕੌਰ ਉਹਨਾਂ 59 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਸਨ, ਜਿਹੜੇ ਅੰਮ੍ਰਿਤਸਰ ਵਿਚ ਜੋੜਾ ਫਾਟਕ ਨੇੜੇ ਰਾਵਣ ਦੇ ਪੁਤਲੇ ਜਲਾਉਣ ਸਮੇਂ ਇੱਕ ਤੇਜ਼ ਰਫਤਾਰ ਗੱਡੀ ਥੱਲੇ ਆ ਕੇ ਕੁਚਲੇ ਗਏ ਸਨ। ਅਕਾਲੀ ਆਗੂ ਨੇ ਕਿਹਾ ਕਿ ਉਸ ਸਮੇਂ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਹ ਵਾਅਦਾ ਹੁਣ ਤਕ ਪੂਰਾ ਨਹੀਂ ਕੀਤਾ ਗਿਆ।

ਸਰਦਾਰ ਮਜੀਠੀਆ ਨੇ ਕਿਹਾ ਕਿ ਲੰਘੀ 4 ਸਤੰਬਰ ਨੂੰ ਬਟਾਲਾ ਦੇ ਰਿਹਾਇਸ਼ੀ ਇਲਾਕੇ ਵਿਚ ਚਲਾਈ ਜਾ ਰਹੀ ਇੱਕ ਪਟਾਕਾ ਫੈਕਟਰੀ ਵਿਚ ਹੋਏ ਇੱਕ ਹੋਰ ਭਿਆਨਕ ਹਾਦਸੇ ਦੀ ਜਾਂਚ ਦੀ ਜ਼ਿੰਮੇਵਾਰੀ ਗੁਰਦਾਸਪੁਰ ਦੇ ਏਡੀਸੀ  (ਜਨਰਲ) ਨੂੰ ਦਿੱਤੀ ਗਈ ਸੀ ਅਤੇ ਉਹ ਅਧਿਕਾਰੀ ਜਾਂਚ ਰਿਪੋਰਟ ਜਮ੍ਹਾਂ ਕਰਵਾਏ ਬਿਨਾਂ ਵਿਦੇਸ਼ ਚਲਾ ਗਿਆ ਹੈ। ਉਹਨਾਂ ਕਿਹਾ ਕਿ ਇਸ ਕੇਸ ਵਿਚ 23 ਜਾਨਾਂ ਗਈਆਂ ਸਨ ਅਤੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਜਾਂਚ ਰਿਪੋਰਟ ਚਾਰ ਹਫ਼ਤਿਆਂ ਅੰਦਰ ਮੁਕੰਮਲ ਹੋ ਜਾਵੇਗੀ। ਉਹਨਾਂ ਕਿਹਾ ਕਿ ਹੁਣ ਜ਼ਿਲ੍ਹਾ ਪ੍ਰਸਾਸ਼ਨ ਇਹ ਕਹਿ ਰਿਹਾ ਹੈ ਕਿ ਇਸ ਰਿਪੋਰਟ ਨੂੰ ਤਿਆਰ ਕਰਨ ਵਿਚ ਮਹੀਨੇ ਲੱਗਣਗੇ। ਉਹਨਾਂ ਕਿਹਾ ਕਿ ਸਪੱਸ਼ਟ ਹੈ ਕਿ ਇਹ ਦੋਸ਼ੀ ਕਾਂਗਰਸੀਆਂ ਅਤੇ ਉਹਨਾਂ ਅਧਿਕਾਰੀਆਂ ਨੂੰ ਬਚਾਉਣ ਦੀ ਇੱਕ ਕੋਸ਼ਿਸ਼ ਹੈ, ਜਿਹਨਾਂ ਨੇ 2017 ਤੋਂ ਰਿਹਾਇਸ਼ੀ ਇਲਾਕੇ ਅੰਦਰ  ਪਟਾਕਾ ਫੈਕਟਰੀ ਨੂੰ ਚੱਲਣ ਦਿੱਤਾ ਸੀ।

ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਪਿਛਲੇ ਦੋ ਸਾਲਾਂ ਦੌਰਾਨ ਸਰਕਾਰੀ ਲਾਪਰਵਾਹੀ ਸਦਕਾ ਵਾਪਰੇ ਹਾਦਸਿਆਂ ਦੇ ਪੀੜਤਾਂ ਨਾਲ ਇੱਕੋ  ਜਿਹਾ ਵਿਵਹਾਰ ਕਰ ਰਹੀ ਹੈ।  ਉਹਨਾਂ ਕਿਹਾ ਕਿ ਲੁਧਿਆਣਾ ਵਿਚ ਇੱਕ ਲਫਾਫੇ ਬਣਾਉਣ ਵਾਲੀ ਫੈਕਟਰੀ ਅੰਦਰ ਹੋਏ ਹਾਦਸੇ ਵਿਚ 9 ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਸਣੇ 16 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਅਜੇ ਤਕ ਇਸ ਦੀ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਾਦਸੇ ਦੀ ਜਾਂਚ ਦਾ ਐਲਾਨ ਕੀਤਾ ਸੀ, ਜਿਸ ਅੰਦਰ ਭਾਰੀ ਮਾਤਰਾ ਵਿਚ ਰਸਾਇਣਾਂ ਦਾ ਭੰਡਾਰ ਜਮ੍ਹਾਂ ਕੀਤਾ ਗਿਆ ਸੀ ਅਤੇ ਇਮਾਰਤ ਨੂੰ ਗੈਰਕਾਨੂੰਨੀ ਢੰਗ ਨਾਲ ਉੱਚਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਹੁਣ ਤਕ ਇਸ ਮਾਮਲੇ ਵਿਚ ਕਿਸੇ ਦੀ ਅਧਿਕਾਰੀ ਨੂੰ ਦੋਸ਼ੀ ਨਹੀਂ ਠਹਿਰਾਇਆ ਅਤੇ ਨਾ ਹੀ ਕਿਸੇ ਨੂੰ ਮੁਅੱਤਲ ਕੀਤਾ ਗਿਆ ਹੈ।

ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਆਨੰਦਪੁਰ ਸਾਹਿਬ ਵਿਖੇ 50 ਦੁਕਾਨਾਂ ਸੜਣ, ਲੁਧਿਆਣਾ ‘ਚ ਹੌਜ਼ਰੀ, ਕੱਪੜਿਆਂ ਦੀ ਫੈਕਟਰੀ ਅਤੇ ਸੜਕ ਉੱਤੇ ਲੱਗੀਆਂ ਅੱਗਾਂ, ਅੰਮ੍ਰਿਤਸਰ ਅਤੇ ਤਰਨ ਤਾਰਨ ਵਿਚ ਹੋਏ ਧਮਾਕਿਆਂ ਅਤੇ 2017 ਵਿਚ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਸਮੇਤ ਸਰਕਾਰੀ ਲਾਪਰਵਾਹੀ ਦੇ ਸਾਰੇ ਦਸ ਮਾਮਲਿਆਂ ਦੀਆਂ ਰਿਪੋਰਟਾਂ ਨੂੰ ਤੁਰੰਤ ਜਨਤਕ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਇੱਕ ਅੰਦੋਲਨ ਸ਼ੁਰੂ ਕਰੇਗਾ ਅਤੇ ਸਰਕਾਰ ਨੂੰ ਉਹਨਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਲਈ ਮਜ਼ਬੂਰ ਕਰੇਗਾ।
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 