ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ
ਪੜ੍ਹੋ ਹੁਣ ਕਦੋਂ ਬੁਲਾਇਆ ਪੁੱਛਗਿੱਛ ਲਈ
ਚੰਡੀਗੜ੍ਹ,4ਮਾਰਚ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਮੁੜ ਸੰਮਨ ਜਾਰੀ ਕੀਤਾ ਹੈ। ਐਸਆਈਟੀ 6 ਮਾਰਚ ਨੂੰ ਮਜੀਠੀਆ ਤੋਂ ਪੁੱਛਗਿੱਛ ਕਰੇਗੀ। ਜਾਣਕਾਰੀ ਅਨੁਸਾਰ ਮਜੀਠੀਆ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਟੀਮ ਦੇ ਮੈਂਬਰਾਂ ਵਿੱਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਸ਼ਾਮਲ ਹਨ। ਦੱਸਣਯੋਗ ਹੈ ਕਿ SIT ਪਹਿਲਾਂ ਹੀ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ। ਪਹਿਲਾਂ ਇਹ ਐਸਆਈਟੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿੱਚ ਕੰਮ ਕਰ ਰਹੀ ਸੀ। ਪਰ ਉਹ 31 ਦਸੰਬਰ ਨੂੰ ਸੇਵਾਮੁਕਤ ਹੋ ਗਏ। ਇਸ ਤੋਂ ਬਾਅਦ ਨਵੀਂ ਐਸਆਈਟੀ ਬਣਾਈ ਗਈ ਸੀ। ਫਿਰ ਇਸ ਦੀ ਅਗਵਾਈ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਦਿੱਤੀ ਗਈ। ਇਸ ਤੋਂ ਪਹਿਲਾਂ SIT ਨੇ ਮਜੀਠੀਆ ਨਾਲ ਜੁੜੇ ਚਾਰ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ।