ਬਿਜਲੀ ਕੱਟਾਂ ਖਿਲ਼ਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੱਲ੍ਹ

ਚੰਡੀਗੜ੍ਹ, 1ਜੁਲਾਈ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਦੀ ਅਵਾਜ ਬੋਲੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਕੱਲ੍ਹ ਸ਼ੁਕਰਵਾਰ ਨੂੰ ਬਿਜਲੀ ਦੇ ਲੱਗਦੇ ਵੱਡੇ-ਵੱਡੇ ਕੱਟਾ ਦੇ ਮੁੱਦੇ ਨੂੰ ਲੈ ਕੇ ਪੂਰੇ ਪੰਜਾਬ ਦੇ ਬਿਜਲੀ ਘਰਾਂ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਰੋਸ਼ ਪ੍ਰਦਸ਼ਨ ਕੀਤਾ ਜਾਵੇਗਾ।
ਉਹਨਾਂ ਨੇ ਅੱਗੇ ਕਿਹਾ ਕਿ ਬਹੁਤ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੀ ਜਨਤਾ ਬਿਜਲੀ ਦੇ ਕੱਟਾ ਨੂੰ ਲੈ ਕੇ ਤ੍ਰਾ-ਤ੍ਰਾ ਕਰ ਰਹੀ ਹੈ ਤੇ ਲੋਕ ਰਾਤਾਂ ਨੂੰ ਸੜਕਾਂ ਤੇ ਧਰਨੇ ਦੇਣ ਨੂੰ ਮਜਬੂਰ ਹਨ ਤੇ ਮੁੱਖ ਮੰਤਰੀ ਆਪਣੀ ਸ਼ਾਹੀ ਲੀਡਰਸ਼ਿਪ ਨਾਲ ਲੰਚ ਵਿਅਸਤ ਹਨ।






















