ਬਿਜਲੀ ਕੱਟਾਂ ਖਿਲਾਫ ਕਿਸਾਨਾਂ ਵੱਲੋਂ ਕੱਲ੍ਹ ਨੂੰ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ
ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਬਿਜਲੀ ਸੰਕਟ ਦਾ ਗਹਿਰਾ ਹੁੰਦਾ ਜਾ ਰਿਹਾ ਹੈ। ਲੰਬੇ ਲੰਬੇ ਕੱਟਾਂ ਤੋਂ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ। ਹੁਣ ਕਿਸਾਨਾਂ ਵੱਲੋਂ ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਕੱਲ੍ਹ ਨੂੰ ਵੱਡੇ ਪੱਧਰ ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਵੀ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗੀ।






















