ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਹੋਏ ਕਿਸਾਨਾਂ ਨੇ ਕੀਤਾ ਰਾਸ਼ਟਰੀ ਰਾਜਮਾਰਗ-1 ਬੰਦ
ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ)- ਕੋਲੇ ਦੀ ਘਾਟ ਕਾਰਨ ਪੰਜਾਬ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਬਿਜਲੀ ਦੀ ਪੂਰਨ ਸਪਲਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਨਾਲ ਜੁੜੇ ਕਿਸਾਨਾਂ ਨੇ ਜਲੰਧਰ ਵਿਖੇ ਨੈਸ਼ਨਲ ਹਾਈਵ-1 ਨੂੰ ਬੰਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਭਰਪੂਰ ਮਾਤਰਾ ਵਿੱਚ ਬਿਜਲੀ ਨਹੀਂ ਮਿਲ ਰਹੀ ਹੈ। ਜਿਸ ਕਾਰਨ ਉਹਨਾਂ ਨੇ ਸਰਕਾਰ ਤੱਕ ਆਪਣੀ ਆਵਾਜ ਪਹੁੰਚਾਉਣ ਲਈ ਇਹ ਕਦਮ ਚੁੱਕਿਆ ਹੈ।






















